Monday, March 24, 2025

Daily Archives: January 27, 2025

ਗਣਤੰਤਰ ਦਿਵਸ ‘ਤੇ ਸੀ.ਕੇ.ਡੀ ਇੰਸਟੀਚਿਊਟ ਦੇ ਵਾਇਸ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦਾ ਸਨਮਾਨ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਦੇ ਵਾਇਸ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਨਮਾਨਿਤ ਕੀਤਾ ਗਿਆ।ਡਾ. ਗੁਰਜੀਤ ਸਿੰਘ ਨੂੰ ਇਹ ਐਵਾਰਡ ਉਹਨਾਂ ਦੀਆਂ ਸਿੱਖਿਆ ਦੇ ਖੇਤਰ ਵਿੱਚ …

Read More »

ਵਾਇਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਲਹਿਰਾਇਆ ਰਾਸ਼ਟਰੀ ਝੰਡਾ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 76ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਿੰਘ ਹਾਕੀ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।ਸਾਡੇ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸਨਮਾਨ ਦੇ ਪ੍ਰਤੀਕ ਇਸ ਸਮਾਗਮ ਵਿੱਚ ਮਾਰਚ-ਪਾਸਟ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੁਰੱਖਿਆ ਅਧਿਕਾਰੀਆਂ, ਐਨ.ਸੀ.ਸੀ ਏਅਰ ਵਿੰਗ ਅਤੇ ਐਨ.ਸੀ.ਸੀ ਆਰਮੀ ਵਿੰਗ …

Read More »

ਪ੍ਰਵਾਸੀ ਸਿੱਖ ਚਿੰਤਕ ਅਤੇ ਲੇਖਕ ਤਰਲੋਕ ਸਿੰਘ ਹੁੰਦਲ ਨਹੀਂ ਰਹੇ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਪ੍ਰਵਾਸੀ ਸਿੱਖ ਚਿੰਤਕ ਅਤੇ ਵਿਦਵਾਨ ਤਰਲੋਕ ਸਿੰਘ ਹੁੰਦਲ ਬੀਤੇ ਦਿਨੀਂ ਚਲਾਣਾ ਕਰ ਗਏ ਹਨ।ਪਿੰਡ ਰਸੂਲਪੁਰ ਫਿਲੌਰ ਦੇ ਵਾਸੀ ਹੁੰਦਲ ਅੱਜਕਲ ਬਰੈਂਪਟਨ ਵਿਖੇ ਰਹਿ ਰਹੇ ਸਨ।ਉਨ੍ਹਾਂ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਸੀ ਮਸਲਿਆਂ ‘ਤੇ ਰਚਨਾਵਾਂ ਵੱਖ-ਵੱਖ ਪੰਜਾਬੀ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਹੁੰਦੀਆਂ ਰਹਿੰਦੀਆਂ ਸਨ।ਉਨ੍ਹਾਂ ਨੇ `ਗੁਰਮੁਖਿ ਵਿਆਹਣਿ ਆਇਆ` ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਦੇ ਵਿਆਹ ਬ੍ਰਿਤਾਂਤ, `ਡੱਲੇ …

Read More »

ਸਰਬੱਤ ਦਾ ਭਲਾ ਟਰੱਸਟ ਵਲੋਂ ਬਾਬਾ ਮੇਹਰ ਦਾਸ ਪਾਓ ਵਾਲੇ ਦੇ ਅਸਥਾਨ ‘ਤੇ ਅੱਖਾਂ ਦਾ ਮੁਫ਼ਤ ਕੈਂਪ

ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੇਹਰ ਦਾਸ ਪਾਓ ਦੇ ਅਸਥਾਨ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ. ਵਲੋਂ ਡਾ. ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਵਿਖੇ 644ਵਾਂ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ।ਕੈਂਪ ਦੇ ਪ੍ਰਬਧੰਕਾਂ ਸਰਪ੍ਰਸਤ ਅਮਰਪ੍ਰੀਤ ਕੌਸ਼ਲ, ਚੇਅਰਮੈਨ ਗੁਰਸੇਵਕ ਸਿੰਘ ਚਹਿਲ ਤੇ ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਸਰਬੱਤ ਦਾ ਭਲਾ ਚੈਰੀਟੇਬਲ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ 76ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਅਤੇ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਵੱਲੋਂ ਤਿਰੰਗਾ ਝੰਡਾ …

Read More »

76ਵੇਂ ਗਣਤੰਤਰ ਦਿਵਸ ‘ਤੇ ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 27 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਸਟੇਡੀਅਮ (ਗਾਂਧੀ ਗਰਾਊਂਡ) ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ।ਪੰਜਾਬ ਸੱਭਿਆਚਾਰਕ, ਸੈਰ ਸਪਾਟਾ, ਪੇਂਡੂ ਪੰਚਾਇਤ ਤੇ ਵਿਕਾਸ ਮੰਤਰਾਲਿਆ ਦੇ ਕੈਬਨਿਟ ਮੰਤਰੀ ਪੰਜਾਬ ਤਰਨਪ੍ਰੀਤ ਸਿੰਘ ਸੋਂਦ ਤੇ ਜਿਲ੍ਹਾ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਹੋਰ ਉੱਚ ਅਧਿਕਾਰੀਆਂ ਵਲੋਂ ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ ਨੂੰ ਆਪਣੇ ਮਹਿਕਮੇ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ …

Read More »

76ਵੇਂ ਗਣਤੰਤਰ ਦਿਵਸ ’ਤੇ ‘ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ’ ਪੁਸਤਕ ਐਸ.ਡੀ.ਐਮ ਨੂੰ ਭੇਂਟ

ਲ਼ਹਿਰਾਗਾਗਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸ਼ਾਨਾਂਮੱਤੇ ਸ਼ਹਿਰ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਾਜਿੰਦਰ ਕੌਰ ਭੱਠਲ ਦੇ ਸ਼ਹਿਰ ਲਹਿਰਾਗਾਗਾ ਵਿਖੇ ਭਾਰਤ ਦਾ 76ਵਾਂ ਗਣਤੰਤਰ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੌਰਾਨ ਲਹਿਰਾ ਗਾਗਾ ਅਤੇ ਮੂਣਕ ਦੇ ਐਸ.ਡੀ.ਐਮ ਸੂਬਾ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਰਾਸ਼ਟਰੀ ਗੀਤ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਤੋਂ ਇਲਾਵਾ …

Read More »

ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੇ ਮਨਾਇਆ 76ਵਾਂ ਗਣਤੰਤਰ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – 76ਵਾਂ ਗਣਤੰਤਰ ਦਿਵਸ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ ਦੇ ਸਾਂਝੇ ਸਹਿਯੋਗ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਸਕੂਲ ਫ਼ਾਰ ਦ ਡੈਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਮਾਨਾਂਵਾਲਾ ਦੇ ਵਿਦਿਆਰਥੀਆਂ ਵੱਲੋਂ ਮਾਨਾਂਵਾਲਾ …

Read More »

ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਪਠਾਨਕੋਟ ਨੇ ਲਹਿਰਾਇਆ ਰਾਸਟਰੀ ਤਿਰੰਗਾ

ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ 76ਵੇਂ ਗਣਤੰਤਰ ਦਿਵਸ ‘ਤੇ ਉਹ ਜਿਲ੍ਹਾ ਪਠਾਨਕੋਟ ਦੇ ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ ਕਰਦੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਵਿਖੇ ਸੰਗਤਾਂ ਹੋਈਆਂ ਨਤਮਸਤਕ

ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਸਮੇਤ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ …

Read More »