Wednesday, March 19, 2025

Daily Archives: February 16, 2025

ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 16 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਬੇਬੀ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨੂੰ ਮੁੱਖ ਰੱਖਦਿਆਂ ਬੇਬੀ ਸ਼ੋਅ-2025 ਕਰਵਾਇਆ ਗਿਆ।ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਡਾ. ਸੁਖਬੀਰ ਕੌਰ ਮਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ੍ਰੀਮਤੀ ਸਨੀਆ ਗੈਸਟ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ਫਰੈਸ਼ਰ ਪਾਰਟੀ ਕਰਵਾਈ ਗਈ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਫ਼ਰੈਸ਼ਰ ਪਾਰਟੀ ਆਯੋਜਿਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ, ਉਪਰੰਤ ਵਿਦਿਆਰਥੀਆਂ ਦੀ ਕਾਬਲੀਅਤ ਨੂੰ ਪਰਖਣ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ …

Read More »

ਏ.ਡੀ ਜੀ.ਪੀ ਟ੍ਰੈਫਿਕ ਨੇ ਜਿਲ੍ਹੇ ਦੇ ਟ੍ਰੈਫਿਕ ਮੁਲਾਜ਼ਮਾਂ ਨੂੰ ਦਿੱਤਾ ਪ੍ਰਸ਼ੰਸਾ ਪੱਤਰ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱੱਚ ਸੁਧਾਰ ਲਿਆਉਣ ਅਤੇ ਸਕੂਲੀ ਬੱਚਿਆਂ ਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਗਰੂਕ ਕਰਵਾਉਣ ਲਈ ਜਿਲ੍ਹੇ ਦੇ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਏ.ਡੀ.ਜੀ.ਪੀ ਟ੍ਰੈਫਿਕ ਏ.ਐਸ ਰਾਏ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਹੈ। ਦੱਸਣਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਕੌਮੀ ਸੜਕ ਸੁਰੱਖਿਆ ਮਹੀਨਾ 1 ਜਨਵਰੀ ਤੋਂ ਲੈ …

Read More »

ਧਾਲੀਵਾਲ ਅਤੇ ਈ.ਟੀ.ਓ ਦੇਰ ਰਾਤ ਹੀ ਹਵਾਈ ਅੱਡੇ ‘ਤੇ ਨੌਜਵਾਨਾਂ ਨੂੰ ਲੈਣ ਪਹੁੰਚੇ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਅਮਰੀਕਾ ਵਿੱਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਏ ਭਾਰਤੀ ਜੋ ਕਿ ਬੀਤੀ ਰਾਤ ਅਮਰੀਕੀ ਫੌਜ ਦੇ ਹਵਾਈ ਜਹਾਜ ਰਾਹੀਂ ਦੇਸ਼ ਨਿਕਾਲੇ ਤੋਂ ਬਾਅਦ ਅੰਮ੍ਰਿਤਸਰ ਪੁੱਜੇ।ਉਨ੍ਹਾਂ ਨੂੰ ਲੈਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਦੇਰ ਰਾਤ ਅੱਡੇ ‘ਤੇ ਪੁੱਜੇ।ਦੋਨਾਂ ਮੰਤਰੀਆਂ ਨੇ ਨੌਜਵਾਨਾਂ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਭਾਵੇਂ …

Read More »

ਮੂਲ ਅਨਾਜ਼ ਨੂੰ ਰੋਜ਼ਾਨਾ ਦੇ ਖਾਣੇ ਵਿੱਚ ਸ਼ਾਮਿਲ ਕਰਨ ਦੀ ਲੋੜ – ਕੈਬਨਿਟ ਮੰਤਰੀ ਧਾਲੀਵਾਲ

ਈਟ ਰਾਈਟ ਮੇਲਾ ਕਰਵਾਇਆ ਗਿਆ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਪੰਜਾਬ ਵੱਲੋਂ ਪੰਜਾਬੀਆਂ ਦੀ ਚੰਗੀ ਸਿਹਤ ਲਈ ਜਾਗਰੂਕਤਾ ਫੈਲਾਉਣ ਦੇ ਯਤਨ ਨਾਲ ਅੰਮ੍ਰਿਤਸਰ ਵਿੱਚ ਈਟ ਰਾਈਟ ਮੇਲਾ ਕਰਵਾਇਆ ਗਿਆ।ਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (ਐਫ.ਡੀ.ਏ) ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਸਹਿਯੋਗ ਨਾਲ ਕੰਪਨੀ ਬਾਗ ਵਿਖੇ ਕਰਵਾਏ ਗਏ ਈਟ ਰਾਈਟ ਮਿਲੇਟ ਦਾ ਉਦਘਾਟਨ ਕਰਦਿਆਂ ਵਿਧਾਇਕ ਜਸਬੀਰ ਸਿੰਘ …

Read More »

ਗਲਤ ਤਰੀਕੇ ਨਾਲ ਰਿਫੰਡ ਲੈਣ ਵਾਲੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ – ਡਿਪਟੀ ਕਮਿਸ਼ਨਰ ਆਮਦਨ ਕਰ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਮਦਨ ਕਰ ਵਲੋਂ ਕੀਤਾ ਗਿਆ ਸੈਮੀਨਾਰ ਅੰਮ੍ਰਿਤਸਰ 16 ਫਰਵਰੀ (ਸੁਖਬੀਰ ਸਿੰਘ) – ਆਮਦਨ ਕਰ ਵਿਭਾਗ ਅੰਮ੍ਰਿਤਸਰ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਡੀ.ਓਜ਼/ਜਿਲ੍ਹਾ ਅਧਿਕਾਰੀਆਂ ਨੂੰ ਆਮਦਨ ਕਰ ਸਬੰਧੀ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਐਡੀਸ਼ਨਲ ਕਮਿਸ਼ਨਰ ਆਮਦਨ ਕਰ ਰੇਂਜ-1 ਮਨਪ੍ਰੀਤ ਸਿੰਘ ਦੁੱਗਲ ਨੇ ਡੀ.ਡੀ.ਓਜ਼/ਜਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਹਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦੀਆਂ ਖੇਡਾਂ ਕਰਵਾਈਆਂ

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਸਕੂਲਾਂ ਵਿੱਚ ਸਿੱਖੀ-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਵਿਕਾਸ ਹਿੱਤ ਕੀਤੀਆਂ ਜਾ ਰਹੀਆਂ ਪਹਿਲ ਕਦਮੀਆਂ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਲਈ ਖੇਡਾਂ ਦਾ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ਼ ਇਕਬਾਲ ਸਿੰਘ ਸ਼ੈਰੀ, ਸਵਰਾਜ ਸਿੰਘ ਸ਼ਾਮ, ਅਮਰਦੀਪ ਸਿੰਘ ਰਾਜੇਵਾਲ …

Read More »

ਵਿਆਹ ਦੀ 30ਵੀਂ ਵਰ੍ਹੇਗੰਢ ਮੁਬਾਰਕ – ਤਰਸੇਮ ਸਿੰਘ ਔਲਖ ਅਤੇ ਗੁਰਵਿੰਦਰ ਕੌਰ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਤਰਸੇਮ ਸਿੰਘ ਔਲਖ ਅਤੇ ਗੁਰਵਿੰਦਰ ਕੌਰ ਵਾਸੀ ਕੋਠੇ ਸੋਧਿਆ ਵਾਲੇ (ਕੋਟਲੀ ਅਬਲੂ) ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਵਿਆਹ ਦੀ 30ਵੀਂ ਵਰ੍ਹੇਗੰਢ ਮਨਾਈ।

Read More »