Thursday, April 24, 2025

Daily Archives: February 27, 2025

ਵਿਦਿਆਰਥਣਾਂ ਦਾ ਨੈਸ਼ਨਲ ਯੂਥ ਫੈਸਟੀਵਲ 2025 ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਤਿੰਨ ਪ੍ਰਤਿਭਾਸ਼ਾਲੀ ਵਿਦਿਆਰਥਣਾਂ ਨੇ 10 ਤੋਂ 12 ਜਨਵਰੀ 2025 ਤੱਕ ਭਾਰਤ ਮੰਡਪਮ ਨਵੀਂ ਦਿੱਲੀ ਵਿਖੇ ਆਯੋਜਿਤ ਵੱਕਾਰੀ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕੀਤੀ।ਕਿਰਤ ਅਤੇ ਰੁਜ਼ਗਾਰ ਮੰਤਰੀ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀ ਡਾ. ਮਨਸੁੱਖ ਮੰਡਾਵੀਆ ਦੀ ਅਗਵਾਈ ਹੇਠ ਯੁਵਾ ਮਾਮਲਿਆਂ ਦੇ ਵਿਭਾਗ ਦੁਆਰਾ ਆਯੋਜਿਤ …

Read More »

ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਖੇ ਦੋ-ਰੋਜ਼ਾ ਆਈ.ਸੀ.ਐਸ.ਐਸ.ਆਰ ਸਪਾਂਸਰਡ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਖੇ “ਉਤਰ-ਪਛਮੀ ਭਾਰਤ ਦੀ ਪ੍ਰੰਪਰਾਗਤ ਕਲਾ ਅਤੇ ਸ਼ਿਲਪਕਾਰੀ ਵਿੱਚ ਸਮਕਾਲੀ ਅਭਿਆਸਾਂ” ਵਿਸ਼ੇ `ਤੇ ਦੋ-ਰੋਜ਼ਾ ਆਈ.ਸੀ.ਐਸ.ਐਸ.ਆਰ ਸਪਾਂਸਰਡ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪ੍ਰੋਫੈਸਰ (ਡਾ.) ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਕੇਂਦਰੀ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਧਰਮਸ਼ਾਲਾ, ਮੁੱਖ ਮਹਿਮਾਨ ਸਨ ਜਦੋਂਕਿ ਪ੍ਰੋਫੈਸਰ (ਡਾ.) ਹਿਮ ਚੈਟਰਜੀ ਚੇਅਰਪਰਸਨ, ਵਿਜ਼ੂਅਲ ਆਰਟਸ ਵਿਭਾਗ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ …

Read More »

ਬੀਬੀਕੇ ਡੀਏਵੀ ਕਾਲਜ ਵੂਮੈਨ ਵਿਖੇ ਨੈਸ਼ਨਲ ਐਜੂ ਟਰੱਸਟ ਦੇ ਸਹਿਯੋਗ ਨਾਲ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫ਼ਾਰ ਵੁਮੈਨ ਨੇ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਆਨਲਾਈਨ ਰਾਸ਼ਟਰੀ ਸੈਮੀਨਾਰ “ਸਥਾਈ ਭਵਿੱਖ ਲਈ ਨਵੀਨਤਾਕਾਰੀ ਮਾਰਗ: ਬ੍ਰਿਜਿੰਗ ਐਨਵਾਇਰਨਮੈਂਟ, ਐਂਟਰਪ੍ਰਨਿਓਰਸਸ਼ਿਪ ਅਤੇ ਸਸਟੇਨੇਬਿਲਟੀ” ਦਾ ਆਯੋਜਨ ਕੀਤਾ।ਸੈਮੀਨਾਰ ਦਾ ਉਦੇਸ਼ ਅਕਾਦਮਿਕ ਅਤੇ ਖੋਜਕਰਤਾਵਾਂ ਨੂੰ ਆਧੁਨਿਕ ਯੁੱਗ ਵਿੱਚ ਵਾਤਾਵਰਣ, ਉਦਮਤਾ ਅਤੇ ਸਥਿਰਤਾ ਨੂੰ ਏਕੀਕ੍ਰਿਤ ਕਰਨ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ …

Read More »

ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਵਲੋਂ 644 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਜ਼ਿਲ਼੍ਹਾ ਯੋਜਨਾ ਬੋਰਡ ਅੰਮ੍ਰਿਤਸਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਕਬੂਲਪੁਰਾ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਵਲੋਂ ਜਾਰੀ ਗ੍ਰਾਂਟ ਵਿਚੋਂ 644 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣ ਉਪਰੰਤ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ, ਇਲਾਕਾ ਵਾਸੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਵਲੋਂ ਸੂਬੇ ਦੀ ਸਿੱਖਿਆ ਅਤੇ ਸਿਹਤ ਵਿਭਾਗ ਵੱਲ …

Read More »

ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਰਾਹੀਂ ਪ੍ਰੋਜੈਕਟ ਅਧੀਨ ਲੱਗੇ ਈ.ਵੀ ਚਾਰਜ਼ਿੰਗ ਸਟੇਸ਼ਨਾਂ ਦਾ ਨਿਰੀਖਣ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਅਧੀਨ ਰਾਹੀ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਪੁਰਾਣੇ ਡੀਜ਼ਲ ਆਟੋਜ਼ ਨੂੰ ਨਵੇਂ ਆਧੁਨਿਕ ਇਲੈਕਟਰਿਕ ਆਟੋ ਨਾਲ ਤਬਦੀਲ ਕੀਤੇ ਜਾਣ ਦੀ ਸਕੀਮ ਸੀ।ਇਸ ਸਕੀਮ ਤਹਿਤ ਲਾਭਆਰਥੀ ਨੂੰ 1.25 ਲੱਖ ਰੁਪਏ ਦੀ ਸਬਸਿਡੀ ਵੀ ਦਿੱਤੀ ਗਈ ਹੈ ਅਤੇ ਪ੍ਰੋਜੈਕਟ ਤਹਿਤ ਸ਼ਹਿਰ ਦੀਆਂ 19 ਥਾਵਾਂ ‘ਤੇ ਇਹਨਾਂ ਇਲੈਕਟਰਿਕ ਆਟੋ ਨੂੰ ਚਾਰਜ਼ …

Read More »

ਸ਼੍ਰੋਮਣੀ ਕਮੇਟੀ ਵਲੋਂ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦਾ ਸਵਾਗਤ

ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਫੈਸਲੇ ਨਾਲ ਚਾਰ ਦਹਾਕਿਆਂ ਤੋਂ ਇਨਸਾਫ਼ ਦੀ ਆਸ ਵਿੱਚ ਬੈਠੇ ਪੀੜਤ ਪਰਿਵਾਰਾਂ ਨੂੰ ਕੁੱਝ ਹੱਦ ਤੱਕ ਧਰਵਾਸ ਮਿਲੇਗਾ।ਉਨ੍ਹਾਂ ਕਿਹਾ ਕਿ 1984 ’ਚ ਹਜ਼ਾਰਾਂ …

Read More »

ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 27 ਫ਼ਰਵਰੀ (ਜਗਦੀਪ ਸਿੰਘ) – ਪੰਥ ਦੇ ਉੱਘੇ ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਅਹੁੱਦੇਦਾਰਾਂ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਗਿਆਨੀ ਕੁਲਜੀਤ ਸਿੰਘ ਦਿਲਬਰ …

Read More »

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 13 ਲੱਖ 44 ਹਜ਼ਾਰ ਰੁਪਏ

ਅੰਮ੍ਰਿਤਸਰ, 27 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ …

Read More »