Sunday, April 27, 2025

Monthly Archives: February 2025

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦੀਆਂ ਖੇਡਾਂ ਕਰਵਾਈਆਂ

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਸਕੂਲਾਂ ਵਿੱਚ ਸਿੱਖੀ-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਵਿਕਾਸ ਹਿੱਤ ਕੀਤੀਆਂ ਜਾ ਰਹੀਆਂ ਪਹਿਲ ਕਦਮੀਆਂ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਲਈ ਖੇਡਾਂ ਦਾ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ਼ ਇਕਬਾਲ ਸਿੰਘ ਸ਼ੈਰੀ, ਸਵਰਾਜ ਸਿੰਘ ਸ਼ਾਮ, ਅਮਰਦੀਪ ਸਿੰਘ ਰਾਜੇਵਾਲ …

Read More »

ਵਿਆਹ ਦੀ 30ਵੀਂ ਵਰ੍ਹੇਗੰਢ ਮੁਬਾਰਕ – ਤਰਸੇਮ ਸਿੰਘ ਔਲਖ ਅਤੇ ਗੁਰਵਿੰਦਰ ਕੌਰ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਤਰਸੇਮ ਸਿੰਘ ਔਲਖ ਅਤੇ ਗੁਰਵਿੰਦਰ ਕੌਰ ਵਾਸੀ ਕੋਠੇ ਸੋਧਿਆ ਵਾਲੇ (ਕੋਟਲੀ ਅਬਲੂ) ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਵਿਆਹ ਦੀ 30ਵੀਂ ਵਰ੍ਹੇਗੰਢ ਮਨਾਈ।

Read More »

ਵਿਦਿਆਰਥੀਆਂ ਨੇ ਸਲਾਇਟ ਦਾ ਵਿਦਿਅਕ ਟੂਰ ਲਗਾਇਆ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਮਨਜੀਤ ਕੌਰ ਦੀ ਨਿਰਦੇਸ਼ਨਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਭਵਾਨੀਗੜ ਦੇ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਬੋਪਾਰਾਏ ਦੀ ਰਹਿਨੁਮਾਈ ਹੇਠ ਸਕੂਲ ਦੇ ਬਾਰਵੀਂ ਕਲਾਸ ਸਾਇੰਸ ਅਤੇ ਕਾਮਰਸ ਗਰੁੱਪ ਦੇ ਲਗਭਗ 50 ਵਿਦਿਆਰਥੀਆਂ ਦਾ ਵਿਦਿਅਕ ਟੂਰ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਤੇ ਟੈਕਨਾਲੋਜੀ …

Read More »

ਡੀ.ਏ.ਵੀ ਇੰਟਰਨੈਸ਼ਨਲ ਦੇ ਪਲੇ-ਪੈਨ, ਨਰਸਰੀ ਅਤੇ ਐਲ.ਕੇ.ਜੀ ਬੱਚਿਆਂ ਨੇ ਦਿਖਾਏ ਪ੍ਰਤਿਭਾ ਦੇ ਅਨੋਖੇ ਰੰਗ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪਲੇ-ਪੈਨ, ਨਰਸਰੀ ਅਤੇ ਐਲ.ਕੇ.ਜੀ ਦੇ ਸਲਾਨਾ ਸਮਾਗਮ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਨੇ ਆਪਣੀ ਪ੍ਰਤਿਭਾ ਦੇ ਅਨੋਖੇ ਰੰਗ ਵਿਖਾਏ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਵਿੱਚ ਡਿਪਟੀ ਚੀਫ਼ ਇੰਜੀਨੀਅਰ, ਬਿਆਸ ਡੈਮ ਅਤੇ ਬੀ.ਬੀ.ਐਮ.ਬੀ ਡੀ.ਏ.ਵੀ ਪਬਲਿਕ ਸਕੂਲ ਤਲਵਾੜਾ ਦੇ ਚੇਅਰਮੈਨ ਅਜੇ ਭਾਰਦਵਾਜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦਾ …

Read More »

ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਵਲੋਂ “ਫੰਡਾਮੈਂਟਲਜ਼ ਆਫ ਸਾਈਬਰ ਸਕਿਉਰਟੀ” ਕਿਤਾਬ ਰਲੀਜ਼

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਾਈਸ ਪ੍ਰਿੰਸੀਪਲ ਡਾ: ਗੁਰਜੀਤ ਸਿੰਘ ਦੁਆਰਾ ਲਿਖੀ ਕਿਤਾਬ “ਫੰਡਾਮੈਂਟਲਜ਼ ਆਫ ਸਾਈਬਰ ਸਕਿਉਰਟੀ” ਚਰਨਜੀਤ ਸਿੰਘ ਸੋਹਲ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੁਆਰਾ ਰਲੀਜ਼ ਕੀਤੀ ਗਈ। ਇਹ ਕਿਤਾਬ ਇਸ ਗੱਲ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਪ੍ਰਦਾਨ ਕਰਦੀ ਹੈ ਕਿ ਕਿਵੇਂ ਤਕਨੀਕੀ ਤਰੱਕੀ ਨੇ ਸਾਈਬਰ ਅਪਰਾਧਾਂ ਨੂੰ ਵਧਾਇਆ ਹੈ, ਜਿਸ ਨਾਲ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਤੇ ਸਮਾਜ ਸੁਧਾਰ ਲਈ ਯੋਗਦਾਨ ਪਾਉਣ ਵਾਲੇ ਭਗਤੀ ਅੰਦੋਲਨ ਦੇ ਸੰਤ ਰਵੀਦਾਸ ਜੀ ਦੇ ਜਨਮ ਦਿਨ ਦੇ ਸ਼ੁੱਭ ਦਿਹਾੜੇ `ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਦਾ ਅਯੋਜਨ ਕੀਤਾ ਗਿਆ। …

Read More »

“ਸੁਰਤਿ” ਰਸਾਲੇ ਦਾ ਬਸੰਤ ਰੁੱਤ ਅੰਕ ਹੋਇਆ ਰਲੀਜ਼

ਅੰਮ੍ਰਿਤਸਰ, 15 ਫਰਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਦੀ ਸਾਹਿਤਕ ਪੱਤਰਕਾਰੀ ਵਿੱਚ ਨਿਵੇਕਲਾ ਸਥਾਨ ਹਾਸਲ ਕਰਨ ਵਾਲੇ ਬਹੁ-ਮਿਆਰੀ ਰਸਾਲੇ “ਸੁਰਤਿ” ਦਾ ਤੀਸਰਾ ਬਸੰਤ ਰੁੱਤ ਅੰਕ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸਾਹਿਤਕ ਸਮਾਗਮ ਦੌਰਾਨ ਰਲੀਜ਼ ਕੀਤਾ ਗਿਆ। ਜਨਵਾਦੀ ਲੇਖਕ ਸੰਘ ਵਲੋਂ ਕਰਵਾਏ ਸੰਖੇਪ ਪਰ ਅਰਥ ਭਰਪੂਰ ਇਸ ਸਮਾਗਮ ਦਾ ਆਗਾਜ਼ ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ ਅਤੇ ਪ੍ਰਿੰ. ਅੰਕਿਤਾ ਸਹਿਦੇਵ ਦੇ …

Read More »

ਵੀ.ਸੀ ਪ੍ਰੋ. ਕਰਮਜੀਤ ਸਿੰਘ ਵੱਲੋਂ ਯੂਨੀਵਰਸਿਟੀ ਦੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਫੂਡ ਤਕਨਾਲੋਜੀ ਵਿੱਚ ਖੋਜ਼, ਨਵੀਨਤਾ ਅਤੇ ਉਦਮਤਾ ਨੂੰ ਅੱਗੇ ਵਧਾਉਣ ਲਈ ਵੱਡਾ ਕਦਮ ਉਠਾਉਂਦਿਆਂ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਦੇ ਡਾਇਟੈਟਿਕਸ ਅਤੇ ਨਿਊਟ੍ਰੀਸ਼ਨ ਡਿਵੀਜ਼ਨ ਵਿਖੇ ਇੱਕ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ ਕੀਤਾ ਗਿਆ।ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਦੀ ਅਗਵਾਈ ਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2024 ਸੈਸ਼ਨ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ, ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਿਹਤ ਸੰਭਾਲ ਪ੍ਰਬੰਧਨ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ), ਸਮੈਸਟਰ ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ), ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਬਿਊਟੀ ਕਲਚਰ ਐਂਡ ਕਾਸਮੈਟੋਲੋਜੀ), ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਪੋਸ਼ਣ ਅਤੇ ਖੁਰਾਕ …

Read More »

ਹਾਈ ਸਮਾਰਟ ਸਕੂਲ ਕਾਕੜਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਅਹਿਮ ਮੀਟਿੰਗ ਦਾ ਆਯੋਜਨ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਕਾਕੜਾ ਵਿਖੇ ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ਼ ਦੀ ਯੋਗ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ।ਇਸ ਦਾ ਮੁੱਖ ਮੰਤਵ ਸਕੂਲ ਵਿੱਚ ਸਵੱਛਤਾ ਅਤੇ ਪੜ੍ਹਾਈ ਦੇ ਪੱਧਰ ਨੂੰ ਉਚਾ ਚੁੱਕਣਾ ਸੀ।ਕਮੇਟੀ ਦੇ ਸਕੱਤਰ ਮੈਡਮ ਪੰਕਜ਼ ਨੇ ਸਮੂਹ ਕਮੇਟੀ ਮੈਂਬਰਾਂ ਨਾਲ ਸਕੂਲ ਵਿੱਚ ਸਫਾਈ, …

Read More »