Sunday, April 27, 2025

Monthly Archives: February 2025

ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਨੇ ਸਿਵਲ ਹਸਪਤਾਲ ਵਿਖੇ ਮਨੁੱਖੀ ਅੰਗਾਂ ਦੇ ਦਾਨ ਸੰਬੰਧੀ ਦਿੱਤੀ ਜਾਣਕਾਰੀ

ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ.ਐਸ.ਸੀ ਭਾਗ ਪਹਿਲਾ ਦੇ ਵਿਦਿਆਰਥੀਆਂ ਵਲੋਂ ਸਿਵਲ ਹਸਪਤਾਲ ਵਿਖੇ ਖੂਨਦਾਨ ਅਤੇ ਹੋਰ ਜ਼ਰੂਰੀ ਮਨੁੱਖੀ ਅੰਗਾਂ ਦੇ ਦਾਨ ਸਬੰਧੀ ਮਰੀਜ਼ਾਂ ਅਤੇ ਉਹਨਾਂ ਦੇ ਸਕੇ-ਸਬੰਧੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।ਪ੍ਰਿੰਸੀਪਲ ਡਾ. ਯਸ਼ਪ੍ਰੀਤ ਕੌਰ ਦੀ ਅਗਵਾਈ ਹੇਠ ਸਿਵਲ ਹਸਪਤਾਲ …

Read More »

ਨਹੀਂ ਰਹੇ ਪ੍ਰਮੁੱਖ ਗਜ਼ਲਗੋ ਕਲਿਆਣ ਅੰਮ੍ਰਿਤਸਰੀ

ਅੰਮ੍ਰਿਤਸਰ, 24 ਫਰਵਰੀ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼਼ੁਬਾਨ ਦੇ ਨਾਮਵਰ ਸ਼ਾਇਰ ਅਤੇ ਗਜ਼ਲਗੋ ਕਲਿਆਣ ਅੰਮ੍ਰਿਤਸਰੀ ਇਸ ਦੁਨੀਆਂ ਵਿੱਚ ਨਹੀਂ ਰਹੇ।ਉਹਨਾਂ ਆਪਣੇ ਜੱਦੀ ਘਰ ਅੰਤਿਮ ਸਵਾਸ ਲਏ ਅਤੇ ਉਹਨਾਂ ਦਾ ਅੰਤਿਮ ਸੰਸਕਾਰ ਅੱਜ ਨਵੀਂ ਅਬਾਦੀ ਸਮਸ਼ਾਨ ਘਾਟ ਵਿਖੇ ਕੀਤਾ ਗਿਆ। ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਅਤੇ ਸ਼ਾਇਰ ਮਲਵਿੰਦਰ …

Read More »

ਸਿਵਲ ਸਰਜਨ ਵਲੋਂ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਢਾਬ ਖਟੀਕਾ ਵਿਖੇ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਢਾਬ ਖਟੀਕਾਂ ਵਿਖੇ ਸਪੈਸ਼ਲ ਚੈਕਿੰਗ ਕੀਤੀ ਗਈ।ਇਸ ਦੌਰਾਣ ਉਹਨਾਂ ਵਲੋ ਸਟਾਫ ਦੀ ਹਾਜ਼ਰੀ ਦੇ ਨਾਲ-ਨਾਲ ਓ.ਪੀ.ਡੀ, ਵਾਰਡ, ਡੈਂਟਲ ਵਿਭਾਗ, ਲੇਬਰ ਰੂਮ, ਲੈਬ, ਦਵਾਈਆਂ ਦਾ ਸਟਾਕ ਅਤੇ ਐਮ.ਸੀ.ਐਚ ਵਿਭਾਗ ਵਿੱਚ ਜਾ …

Read More »

ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਚਾਰਜ਼ ਦੇਣ ‘ਤੇ ਵਧਾਈ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਚਾਰਜ਼ ਦੇਣ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਉਨਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ (ਡਾ.) ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਕਾਰਜਭਾਰ ਦੇਣਾ …

Read More »

ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸੰਤ ਅਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਿੱਦਿਅਕ ਸੰਸਥਾ ਦੇ ਅਦਾਰੇ ਅਕੈਡਮੀ ਥੇਹ ਕਲੰਦਰ ਵਿਖੇ ਸੰਤ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੀ ਯਾਦ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਵਿਦਿਆਰਥੀਆਂ ਦੀ ਸਫਲਤਾ ਅਤੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਪਾਠ ਦੇ ਭੋਗ ਪਾਏ ਗਏ।ਇਸ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ।ਇਹ ਸਮਾਗਮ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਸ਼ਾਂਤੀ ਤੇ ਧੀਰਜ਼ ਦੀ ਪ੍ਰੇਰਣਾ ਦੇਣ …

Read More »

ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਕਰਵਾਇਆ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ੋਨ ਦੇ ਕਾਲਜ ਵਿਦਿਆਰਥੀਆਂ ਦੇ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿਚੋਂ ਜੇਤੂ ਰਹੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਇਸ ਸਮੁੱਚੇ ਇਮਤਿਹਾਨ ਵਿੱਚੋਂ ਕਾਲਜ ਦੇ ਆਰਟਸ ਵਿਭਾਗ ਦੀ ਬੀ.ਏ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਹਰਪ੍ਰੀਤ ਕੌਰ …

Read More »

ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵਲੋਂ ਸਕੂਲ ਲੈਕਚਰਾਰ ਭਰਤੀ ਲਈ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਇਥੇ ਰਣਬੀਰ ਕਾਲਜ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੌਰਾਨ ਬੇਰੁਜ਼ਗਾਰ ਲੈਕਚਰਾਰ ਯੂਨੀਅਨ ਦੀ ਮੀਟਿੰਗ ਉਹਨਾਂ ਦੇ ਪ੍ਰਿੰਸੀਪਲ ਸਕੱਤਰ ਵਰਜੀਤ ਵਾਲੀਆ ਨਾਲ ਹੋਈ। ਉਹਨਾਂ ਵਿਸ਼ਵਾਸ ਦਿਵਾਇਆ ਕਿ ਸਕੂਲ ਲੈਕਚਰਾਰ ਭਰਤੀ ਲਈ ਪੰਜਾਬ ਸਰਕਾਰ ਸੁਹਿਰਦ ਹੈ।ਜਲਦ ਹੀ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ 8 ਜਨਵਰੀ 2022 ਨੂੰ ਪਿੱਛਲੀ ਸਰਕਾਰ ਵਲੋਂ …

Read More »

ਪੀਏਯੂ-ਕੇਵੀਕੇ ਸੰਗਰੂੂਰ ਨੇ ਗਰਮੀ ਰੁੱਤ ਦੀ ਘਰੇਲੂ ਸਬਜ਼ੀ ਬਗੀਚੀ ਤੇ ਮੂੰਗੀ ਦੀ ਕਾਸ਼ਤ ਬਾਰੇ ਦਿੱਤੀ ਜਾਣਕਾਰੀ

ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਸੰਗਰੂਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਸਰਪ੍ਰਸਤੀ ਹੇਠ ਪਿੰਡ ਮਾਨਾ ਵਿਖੇ ਇੱਕ ਪਿੰਡ ਪੱਧਰੀ ਕੈਂਪ ਲਗਾਇਆ ਗਿਆ।ਜਿਸ ਵਿੱਚ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਗਰਮੀ ਰੁੱਤ ਦੀ ਘਰੇਲੂ ਸਬਜ਼ੀ ਬਗੀਚੀ ਲਗਾਉਣ ਅਤੇ ਗਰਮੀ ਰੁੱਤ ਦੀ ਮੂੰਗੀ ਦੀ ਸਫਲ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਲਾਨਾ ਕਨਵੋਕੇਸ਼ਨ ’ਚ 155 ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ ਗਰੈਜੂਏਟ ਅਤੇ ਪੋਸਟ-ਗਰੈਜੂਏਟ ਕਲਾਸਾਂ ਦੇ 155 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ.-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਿਗਰੀ ਵੰਡ ਦੌਰਾਨ ਕਿਹਾ ਕਿ ਸਿੱਖਿਆ ਦਾ ਮੁੱਖ ਉਦੇਸ਼ …

Read More »

ਸਰੂਪ ਰਾਣੀ ਸਰਕਾਰੀ ਕਾਲਜ ਵਿਖੇ 92ਵਾਂ ਸਲਾਨਾ ਖੇਡ ਮੇਲਾ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਵਿਖੇ ਵਾਇਸ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ 92ਵਾਂ ਸਲਾਨਾ ਖੇਡ ਮੇਲਾ ਕਰਵਾਇਆ ਗਿਆ।ਜਿਸ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ: ਅਮਨਦੀਪ ਸਿੰਘ ਅਤੇ ਡਾਇਰੈਕਟਰ ਯੁਵਕ ਭਲਾਈ ਗੁਰੂ ਨਾਨਕ ਦੇਵ ਵਿਸ਼ਵ ਵਿਦਿਆਲਿਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਸੁਰਿੰਦਰ ਕੌਰ ਨੇ ਕਾਲਜ ਦੀਆਂ ਗਤੀਵਿਧੀਆਂ ਦੀ ਰਿਪੋਰਟ ਪੜ੍ਹੀ …

Read More »