ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੀ ਜ਼ੰਮਪਲ ਹੋਣਹਾਰ ਐਨ.ਆਰ.ਆਈ ਬੱਚੀ ਮਨਦੀਪ ਕੌਰ ਸਪੁੱਤਰੀ ਬੂਟਾ ਸਿੰਘ ਵਲੋਂ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ ਆਪਣੇ ਜੱਦੀ ਪਿੰਡ ਸ਼ਾਹਪੁਰ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਆਪਣੀ ਨੇਕ ਕਮਾਈ ਵਿੱਚੋਂ ਪਾਣੀ ਵਾਲੀਆਂ ਬੋਤਲਾਂ ਦਿੱਤੀਆਂ ਗਈਆਂ।ਮਾਸਟਰ ਨਰਿੰਦਰਪਾਲ ਸ਼ਰਮਾ ਨੇ ਬੱਚੀ ਦੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ …
Read More »Daily Archives: April 3, 2025
`ਧਨੁ ਲਿਖਾਰੀ ਨਾਨਕਾ` ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਡਰਾਮਾ ਕਲੱਬ ਅਤੇ ਆਵਾਜ਼ ਰੰਗਮੰਚ ਟੋਲੀ ਵਲੋਂ ਦਸ਼ਮੇਸ਼ ਆਡੀਟੋਰੀਅਮ ਵਿਖੇ ਕਰਵਾਏ ਜਾ ਰਹੇ ਚੌਥੇ ਚਾਰ ਰੋਜ਼ਾ ਨਾਟਕ ਮੇਲੇ ਦੇ ਦੂਜੇ ਦਿਨ ਅਦਾਕਾਰ ਮੰਚ ਮੋਹਾਲੀ ਵਲੋਂ ਡਾ. ਸਾਹਿਬ ਸਿੰਘ ਸਿੰਘ ਦੇ ਲਿਖੇ ਅਤੇ ਨਿਰਦੇਸ਼ਤ ਕੀਤੇ ਇੱਕ ਪਾਤਰੀ ਨਾਟਕ ਧਨੁ ਲਿਖਾਰੀ ਨਾਨਕਾ ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ। ਸ੍ਰੀ ਗੁਰੂ ਨਾਨਕ ਦੇਵ …
Read More »ਮਾਨਸਿਕ ਸਿਹਤ ਅਤੇ ਨਸ਼ਾ ਮੁਕਤ ਸਮਾਜ ਲਈ ਜਾਗਰੁਕਤਾ ਕੈਂਪ ਦਾ ਆਯੋਜਨ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ, ਮਨੋਵਿਗਿਆਨ ਵਿਭਾਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਰੰਘੜ ਪਿੰਡ ਵਿੱਚ ‘ਮਾਨਸਿਕ ਸਿਹਤ ਅਤੇ ਨਸ਼ਾ ਮੁਕਤ ਸਮਾਜ ਲਈ ਜਾਗਰੁਕਤਾ ਕੈਂਪ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਹ ਪਹਿਲਕਦਮੀ ਪੇਂਡੂ ਪੰਜਾਬ ਵਿੱਚ ਮਾਨਸਿਕ ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਨਸ਼ੇ ਤੋਂ ਦੂਰ ਰਹਿਣ ਵੱਲ …
Read More »ਵਰਧਮਾਨ ਸਟੀਲ ਨੇ ਆਮ ਲੋਕਾਂ ਨੂੰ ਸਮਰਪਿਤ ਕੀਤਾ ਚਾਲੀ ਖੂਹ ਵਿਖੇ ਲਗਾਇਆ ਮੀਆਂਵਾਕੀ ਜੰਗਲ
ਵਾਤਾਵਰਨ ਦੀ ਸੁਰੱਖਿਆ ਲਈ ਸ਼ਹਿਰ ਵਿੱਚ ਰੁੱਖਾਂ ਦੀ ਹੋਂਦ ਜਰੂਰੀ – ਜੀਵਨਜੋਤ ਕੌਰ ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਵਰਧਮਾਨ ਸਟੀਲ ਕੰਪਨੀ ਲਿਮ. ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਥਾਨਕ ਜੌੜਾ ਫ਼ਾਟਕ ਨੇੜੇ ਸਥਿਤ ਚਾਲੀ ਖੂਹ ਪਾਰਕ ਦੇ 2.5 ਏਕੜ ਖੇਤਰ ਵਿੱਚ ਸਥਾਪਿਤ ਕੀਤੇ ਮੀਆਂਵਾਕੀ ਜੰਗਲ ਨੂੰ ਅੱਜ ਆਮ ਜਨਤਾ ਲਈ ਖੋਹਲ ਦਿੱਤਾ ਗਿਆ।ਜੰਗਲ ਦਾ ਉਦਘਾਟਨ ਸਚਿਤ ਜੈਨ ਵਾਇਸ ਚੇਅਰਮੈਨ …
Read More »ਗੁਰੂ ਅਰਜਨ ਦੇਵ ਮਾਰਗ ਤੋਂ ਕੈਬਨਿਟ ਮੰਤਰੀ ਈ.ਟੀ.ਓ ਨੇ ਹਟਵਾਇਆ ਸ਼ਰਾਬ ਦਾ ਠੇਕਾ
ਅੰਮ੍ਰਿਤਸਰ 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਤੋਂ ਤਰਨ ਤਾਰਨ ਨੂੰ ਜਾਂਦੀ ਮੁੱਖ ਸੜਕ, ਜਿਸ ਨੂੰ ਕਿ ਉਹਨਾਂ ਨੇ ਹੀ ਥੋੜਾ ਸਮਾਂ ਪਹਿਲਾਂ ਸ੍ਰੀ ਗੁਰੂ ਅਰਜਨ ਦੇਵ ਮਾਰਗ ਦਾ ਨਾਮ ਦੇ ਕੇ ਬਹੁਤ ਖੂਬਸੂਰਤ ਸੜਕ ਅਤੇ ਵੱਡੇ ਗੇਟਾਂ ਦੀ ਉਸਾਰੀ ਵੀ ਕਰਵਾਈ ਹੈ, ਦੇ ਹੇਠਾਂ ਚੱਲ ਰਹੇ ਸ਼ਰਾਬ ਦੇ ਠੇਕੇ ਅਤੇ ਅਹਾਤੇ …
Read More »ਸਿਹਤ ਵਿਭਾਗ ਅੰਮ੍ਰਿਤਸਰ ਨੂੰ ਐਬੂਲੈਂਸ ਕੀਤੀ ਭੇਂਟ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਰਾਜ ਸਭਾ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਇੱਕ ਐਂਬੂਲੈਂਸ ਭੇਂਟ ਕੀਤੀ ਗਈ।ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਸਹਿਯੋਗ ਨਾਲ ਇਹ ਐਬੂਲੈਂਸ ਮੈਂਬਰ ਪਾਰਲੀਮੈਂਟ ਰਾਜ ਸਭਾ ਸੰਜੀਵ ਅਰੋੜਾ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਲਈ ਭੇਂਟ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਲਗਭਗ ਦੋ ਮਹੀਨੇ ਪਹਿਲਾਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਾਟਰ ਸਸਟੇਨੇਬਿਲਟੀ ਅਵਾਰਡ 2025-26 ਨਾਲ ਸਨਮਾਨਿਤ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੂੰ ਵਿਸ਼ਵ ਜਲ ਦਿਵਸ ਦੇ ਮੌਕੇ `ਤੇ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਭਾਰਤ ਸਰਕਾਰ ਦੇ ਸੂਖਮ, ਛੋਟੇ ਅਤੇ ਦਰਮਿਆਨੇ ਉਦਮ ਮੰਤਰਾਲੇ ਅਧੀਨ ਰਜਿਸਟਰਡ ਦੁਆਰਾ ਵੱਕਾਰੀ ਵਾਟਰ ਸਸਟੇਨੇਬਿਲਟੀ ਅਵਾਰਡ 2025-26 ਨਾਲ ਸਨਮਾਨਿਤ ਕੀਤਾ ਗਿਆ।ਇਹ ਪੁਰਸਕਾਰ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਦੂਰਦਰਸ਼ੀ ਅਗਵਾਈ ਨੂੰ ਮਾਨਤਾ ਦਿੰਦਾ ਹੈ, ਜੋ ਪਾਣੀ ਦੀ ਸੰਭਾਲ ਨੂੰ …
Read More »