ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਿਡਲ ਕਲਾਸ ਦੇ ਐਲਾਨੇ ਨਤੀਜਿਆਂ ਵਿੱਚ ਪਿੰਗਲਵਾੜਾ ਸੁਸਾਇਟੀ ਆਫ਼ ਉਨਟਾਰੀਉ (ਕੈਨੇਡਾ) ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਅੰਮ੍ਰਿਤਸਰ ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀਨੀ. ਸੈ. ਸਕੂਲ ਮਾਨਾਂਵਾਲਾ ਕਲਾਂ ਦੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਇਤਿਹਾਸ ਰਚਿਆ।ਸਕੂਲ ਦੀ ਵਿਦਿਆਰਥਣ ਅਮਨਪ੍ਰੀਤਪਾਲ …
Read More »Monthly Archives: April 2025
ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ।ਇਨ੍ਹਾਂ ਵਿੱਚ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ੱ ਗੁਰਦੀਪ ਸਿੰਘ, ਚੀਫ਼ ਅਕਾਊਂਟੈਂਟ ਮਿਲਖਾ ਸਿੰਘ, ਡਾਇਰੈਕਟਰ ਚਮਕੌਰ ਸਿੰਘ, ਇੰਚਾਰਜ਼ ਦੀਪਇੰਦਰ ਸਿੰਘ ਸੁਪਰਵਾਈਜ਼ਰ ਪਰਮਜੀਤ ਸਿੰਘ, ਹਰਪਾਲ ਸਿੰਘ ਤੇ ਜਸਵਿੰਦਰ ਸਿੰਘ, ਮੀਤ ਮੈਨੇਜਰ ਪਰਮਜੀਤ ਸਿੰਘ, …
Read More »ਜੁਆਇੰਟ ਸੈਕਟਰੀ ਡਾ. ਕੇ.ਜੀ ਸ੍ਰੀਨਿਵਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸੈਂਟਰਲ ਪਾਸਪੋਰਟ ਸੰਗਠਨ ਦਿੱਲੀ ਦੇ ਜੁਆਇੰਟ ਸੈਕਟਰੀ ਡਾ. ਕੇ. ਜੀ ਸ੍ਰੀਨਿਵਾਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਡਾ. ਅਭੀਸ਼ੇਕ ਸ਼ਰਮਾ ਖੇਤਰੀ ਪਾਸਪੋਰਟ ਅਧਿਕਾਰੀ, ਹਰਸ਼ਦ ਕੁਮਾਰ ਪਰਮਾਰ, ਸ਼ਿਵ ਪ੍ਰਸ਼ਾਦ ਯਾਦਵ, ਹਰੀ ਓਮ ਤੇ ਏ.ਵੀ ਰਾਣਾ ਵੀ ਮੌਜ਼ੂਦ ਸਨ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਨੇ ਡਾ. ਕੇ.ਜੀ …
Read More »ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਸਰਕਾਰੀ ਹਾਈ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ)- ਸਰਕਾਰੀ ਹਾਈ ਸਕੂਲ ਕਾਕੜਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸੁਰੂਆਤ ਮੌਕੇ ਸਮੂਹ ਸਟਾਫ ਸ.ਹ.ਸ ਕਾਕੜਾ ਵਿਦਿਆਰਥੀਆਂ, ਗ੍ਰਾਮ ਪੰਚਾਇਤ ਕਾਕੜਾ, ਸਕੂਲ ਪ੍ਰੰਬਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਇਸ ਪਾਵਨ ਸਮਾਗਮ ਵਿੱਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਹਾਜ਼ਰੀ ਭਰੀ …
Read More »ਨਾਨ-ਟੀਚਿੰਗ ਐਸੋਸੀਏਸ਼ਨ ਨੇ ਨਵਨਿਯੁੱਕਤ ਮੁੱਖ ਸੁਰੱਖਿਆ ਅਫ਼ਸਰ ਹਰਵਿੰਦਰ ਸਿੰਘ ਸੰਧੂ ਦਾ ਸਨਮਾਨ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵਨਿਯੁੱਕਤ ਮੁੱਖ ਸੁਰੱਖਿਆ ਅਧਿਕਾਰੀ ਹਰਵਿੰਦਰ ਸਿੰਘ ਸੰਧੂ ਨੂੰ ਵੱਖ-ਵੱਖ ਗ਼ੈਰ ਅਧਿਆਪਨ ਤੇ ਅਫਸਰ ਸੰਗਠਨਾ ਵੱਲੋਂ ਸਵਾਗਤ ਕੀਤੇ ਜਾਣ ਦੇ ਸਿਲਸਿਲੇ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਜਨੀਸ਼ ਭਾਰਦਵਾਜ ਤੇ ਸਾਥੀਆਂ ਵੱਲੋਂ ਵੀ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ। ਰਜਨੀਸ਼ ਭਾਰਦਵਾਜ ਨੇ …
Read More »‘ਰਾਹਾਂ ਵਿੱਚ ਅੰਗਿਆਰ ਬੜੇ ਸੀ’ ਨਾਟਕ ਨੇ ਦਰਸ਼ਕ ਕੀਲੇ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕਲਾ ਅਤੇ ਸਾਹਿਤਕ ਮਾਹੌਲ ਨੂੰ ਪ੍ਰਫੁਲਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਚਾਰ ਦਿਨਾਂ ਨਾਟਕ ਮੇਲੇ ਦੇ ਆਖਰੀ ਦਿਨ ਪੰਜਾਬੀ ਦੀ ਪ੍ਰਸਿੱਧ ਸ਼ਾਹਿਰਾ ਸ਼ਾਇਰਾ ਸੁੱਖਵਿੰਦਰ ਅੰਮ੍ਰਿਤ ਦੀ ਜ਼ਿੰਦਗੀ ਅਤੇ ਲਿਖਤਾਂ ਦੇ ਆਧਾਰ ਤੇ ਨਾਟਕ ‘ਰਾਹਾਂ ਵਿੱਚ ਅੰਗਿਆਰ ਬੜੇ ਸੀ’ ਦਰਸ਼ਕਾਂ ਨੂੰ ਕੀਲ ਲਿਆ।ਇਸ ਨਾਟਕ ਦੇ ਨਾਲ ਡਰਾਮਾ ਕਲੱਬ …
Read More »ਖਾਲਸਾ ਕਾਲਜ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ ਵਿੱਦਿਅਕ ਮੌਕੇ ਪ੍ਰਦਾਨ ਕਰਨ ਸਬੰਧੀ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਇੱਕ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਗਏ।ਇਹ ਸਡਬਰੀ ਓਨਟਾਰੀਓ ਵਿਖੇ ਸਥਿਤ ਲੌਰੇਂਸ਼ੀਅਨ …
Read More »ਪੰਜਾਬ ਸਰਕਾਰ ਨੇ ਲਾਅ ਕੋਰਸਾਂ ਲਈ ਕੇਂਦਰੀਕ੍ਰਿਤ ਆਨਲਾਈਨ ਦਾਖਲਿਆਂ ਦਾ ਕੀਤਾ ਐਲਾਨ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਅਕਾਦਮਿਕ ਸਾਲ 2025-26 ਲਈ ਵੱਖ-ਵੱਖ ਲਾਅ ਪ੍ਰੋਗਰਾਮਾਂ ਵਿੱਚ ਦਾਖਲਿਆਂ ਲਈ ਇੱਕ ਕੇਂਦਰੀਕ੍ਰਿਤ ਔਨਲਾਈਨ ਦਾਖਲਾ ਅਤੇ ਕਾਉਂਸਲਿੰਗ ਪ੍ਰਕਿਰਿਆ ਸ਼ੁਰੂ ਕੀਤੀ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਪੰਜਾਬ ਰਾਜ ਭਰ ਵਿੱਚ ਬੀ.ਏ ਐਲ.ਐਲ.ਬੀ (ਆਨਰਜ਼) ਪੰਜ ਸਾਲਾ, ਬੀ.ਏ ਐਲ.ਐਲ.ਬੀ ਪੰਜ ਸਾਲਾ, ਐਲ.ਐਲ.ਬੀ ਤਿੰਨ ਸਾਲਾ, ਬੀ.ਕਾਮ ਐਲ.ਐਲ.ਬੀ ਪੰਜ ਸਾਲਾ, ਬੀ.ਕਾਮ …
Read More »ਨਿਸ਼ਾਨੇਬਾਜ਼ ਸਿਫ਼ਤ ਕੌਰ ਨੇ ਜਿੱਤਿਆ ਆਈ.ਐਸ.ਐਸ.ਐਫ ਵਿਸ਼ਵ ਕੱਪ 2025 ‘ਚ ਭਾਰਤ ਦਾ ਪਹਿਲਾ ਸੋਨ ਤਗਮਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੀ ਬੀ.ਪੀ.ਈ.ਐਸ ਤੀਜੇ ਸਮੈਸਟਰ ਦੀ ਪ੍ਰਤਿਭਾਸ਼ਾਲੀ ਐਥਲੀਟ (ਕੈਂਪਸ) ਅਤੇ ਵਿਦਿਆਰਥਣ ਅਤੇ ਭਾਰਤ ਦੀ ਮਸ਼ਹੂਰ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਆਈ.ਐਸ.ਐਸ.ਐਫ ਵਿਸ਼ਵ ਕੱਪ 2025 ਵਿੱਚ ਮਹਿਲਾਵਾਂ ਦੇ 50 ਮੀਟਰ ਰਾਈਫਲ 3 ਪੁਜੀਸ਼ਨ ਮੁਕਾਬਲੇ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ।ਇਹ ਜਿੱਤ ਵਿਸ਼ਵ ਕੱਪ ਵਿੱਚ ਭਾਰਤ ਲਈ …
Read More »ਦੋ ਸਾਲਾਂ ਵਿੱਚ ਪਿੰਡਾਂ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ -ਧਾਲੀਵਾਲ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਹਲਕੇ ਵਿੱਚ ਪੰਚਾਇਤਾਂ ਨੂੰ ਵੱਖ-ਵੱਖ ਕੰਮਾਂ ਲਈ 65 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈਕ ਤਕਸੀਮ ਕਰਦੇ ਹੋਏ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਸਮੁੱਚੇ ਪਿੰਡਾਂ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਸਾਲ ਦੇ ਬਜਟ ਵਿੱਚ ਪੰਜਾਬ ਦੇ ਪਿੰਡਾਂ …
Read More »