ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਆਉਣ ਵਾਲੀਆਂ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਦੀ ਸਫ਼ਲਤਾ ਸਬੰਧੀ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਉਪ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ। ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ …
Read More »Monthly Archives: April 2025
ਮੌਤ ਤੋਂ ਦੋ ਮਹੀਨਿਆਂ ਬਾਅਦ ਭਾਰਤ ਪਹੁੰਚਿਆ ਬਟਾਲਾ ਦੇ ਗੁਰਪ੍ਰੀਤ ਦਾ ਮ੍ਰਿਤਕ ਸਰੀਰ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਅੰਮੋ ਨੰਗਲ ਨਾਲ ਸਬੰਧਿਤ 49 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਵੱਸਣ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ …
Read More »ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ
2928 ਵਿਦਿਆਰਥੀਆਂ ਨੂੰ ਮਿਲੇਗੀ ਤਕਰੀਬਨ 46 ਲੱਖ ਦੀ ਵਜੀਫਾ ਰਾਸ਼ੀ ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2024 ਵਿਚ ਲਈ ਗਈ ਦਰਜ਼ਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।2928 ਵਿਦਿਆਰਥੀਆਂ ਨੂੰ 46 ਲੱਖ 67 ਹਜ਼ਾਰ ਰੁਪਏ ਦੇ ਕਰੀਬ ਵਜੀਫਾ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਇਸ ਉਪਰੰਤ ਸਿੱਖ ਇਤਿਹਾਸ ਮਾਹਿਰ …
Read More »ਖਾਲਸਾ ਕਾਲਜ ਨੇ ਸੂਬੇ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੂੰ ਸੂਬੇ ਦੇ ਖ਼ੁਦਮੁਖਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਹੋਣ ’ਤੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਪ੍ਰਿੰਸੀਪਲ ਸਮੇਤ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਮੌਜ਼ੂਦਗੀ …
Read More »ਖਾਲਸਾ ਕਾਲਜ ਵਿਖੇ ‘ਕਰੀਅਰ ਪੇ ਚਰਚਾ’ ਵਿਸ਼ੇ ’ਤੇ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵਲੋਂ ਜ਼ਿਲ੍ਹੇ ਦੇ ਕਰੀਅਰ ਲਾਂਚਰ ਦੇ ਸਹਿਯੋਗ ਨਾਲ ‘ਕਰੀਅਰ ਪੇ ਚਰਚਾ’ ਵਿਸ਼ੇ ’ਤੇ ਵਰਕਸ਼ਾਪ-ਕਮ-ਸਿਖਲਾਈ ਪੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਕਰੀਅਰ ਲਾਂਚਰ ਦੇ ਮੁਖੀ ਗੌਤਮ ਅਗਰਵਾਲ, ਸਾਗਰ ਚੁਗ ਅਤੇ ਸ੍ਰੀਮਤੀ ਸਾਕਸ਼ੀ ਨੇ ਮੁੱਖ ਬੁਲਾਰਿਆਂ ਵਜੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਡੀ.ਐਨ.ਏ ਦਿਵਸ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਵੱਲੋਂ ਡੀਐਨਏ ਦੀ ਬਣਤਰ ਦੀ ਖੋਜ਼ ਦੀ ਵਰ੍ਹੇਗੰਢ ਡੀਐਨਏ ਦਿਵਸ ਮਨਾਉਂਦਿਆਂ ਵਿਸ਼ੇਸ਼ ਪੋ੍ਰੋਗਰਾਮ ਦਾ ਆਯੋਜਨ ਕੀਤਾ ਜਿਸ ਵਿਚ ਚਾਰ ਨਾਮਵਰ ਸਕੂਲਾਂ ਦਿੱਲੀ ਪਬਲਿਕ ਸਕੂਲ, ਇਨਵਿਕਟਸ ਸਕੂਲ, ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਅਤੇ ਸਪਰਿੰਗ ਡੇਲ ਸਕੂਲ ਦੇ 78 ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਨਾਲ ਜੈਨੇਟਿਕਸ ਦੇ ਅਜੂਬਿਆਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਧਰਤੀ ਦਿਵਸ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਧਰਤੀ ਦਿਵਸ ਵਾਤਾਵਰਣ ਚੇਤਨਾ ਨਾਲ ਮਨਾਇਆ ਗਿਆ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਸਪਾਂਸਰ ਅਤੇ ਭਾਰਤ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦਾ ਉਦੇਸ਼ ਲਾਈਫਸਟਾਈਲ ਫਾਰ ਇਨਵਾਇਰਮੈਂਟ ਮਿਸ਼ਨ (2024-25) ਅਧੀਨ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਸੀ।ਧਰਤੀ ਰੈਲੀ ਤੋਂ ਇਲਾਵਾ …
Read More »ਬੌਧਿਕ ਸੰਪਤੀ ਅਤੇ ਸੰਗੀਤ: ਤੁਹਾਡਾ ਸੰਗੀਤ, ਤੁਹਾਡੇ ਅਧਿਕਾਰ ਵਿਸ਼ੇ `ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ, ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਵੱਲੋਂ ਵਿਸ਼ਵ ਬੌਧਿਕ ਸੰਪਤੀ ਦਿਵਸ ਮਨਾਉਂਦਿਆਂ ਬੌਧਿਕ ਸੰਪਤੀ ਅਤੇ ਸੰਗੀਤ: ਤੁਹਾਡਾ ਸੰਗੀਤ, ਤੁਹਾਡੇ ਅਧਿਕਾਰ ਵਿਸ਼ੇ `ਤੇ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।150 ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਵਾਨਾਂ ਨੇ ਭਾਗ ਲਿਆ। ਸੈਂਟਰ ਦੇ ਕੋਆਰਡੀਨੇਟਰ …
Read More »ਸਿੱਖਿਆ ਕ੍ਰਾਂਤੀ ਤਹਿਤ ਮਜੀਠਾ ਹਲਕੇ ਦੇ ਸਕੂਲਾਂ ‘ਚ 17 ਲੱਖ ਨਾਲ ਮੁਕੰਮਲ ਹੋਏ ਕੰਮਾਂ ਦੇ ਕੀਤੇ ਉਦਘਾਟਨ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਹਲਕਾ ਮਜੀਠਾ ਦੇ ਸੀਨੀਅਰ ਪਾਰਟੀ ਆਗੂ ਆਕਾਸ਼ਦੀਪ ਸਿੰਘ ਮਜੀਠਾ ਨੇ ਅੱਜ ਤਿੰਨ ਸਕੂਲਾਂ ਵਿੱਚ 17 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦੇ ਉਦਘਾਟਨ ਕੀਤੇ।ਉਹਨਾਂ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਨਵੇਂ ਕੰਮਾਂ ਅਤੇ ਨਵੇਂ ਸਕੂਲਾਂ ਦੀ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਸਹੂਲਤਾਂ ਨਾਲ ਹੁਣ ਤੁਹਾਡੇ ਸਕੂਲ ਮਹਿੰਗੀਆਂ ਫੀਸਾਂ ਲੈਣ ਵਾਲੇ ਸਕੂਲਾਂ ਤੋਂ ਵੱਧ …
Read More »