ਸੰਗੂਰਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ ਐਜੂਕੇਸ਼ਨ ਫਾਰ ਵੁਮੈਨ ਫਤਿਹਗੜ੍ਹ ਛੰਨਾਂ ਸੰਗਰੂਰ ਵਿਖੇ ਫਰੈਸ਼ਰ ਕਮ ਫੇਅਰਵੇਲ ਕਮ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਚੇਅਰਮੈਨ ਕਰਨਵੀਰ ਸਿੰਘ ਸਿਬੀਆ ਨੇ ਸ਼ਮੂਲੀਅਤ ਕੀਤੀ।ਕਾਲਜ ਦੇ ਐਡਮਿਨ ਡਾ. ਅਰਵਿੰਦ ਮੋਹਨ, ਪ੍ਰਿੰਸੀਪਲ ਮਿਸ. ਦੀਕਸ਼ਾ, ਪ੍ਰਿੰਸੀਪਲ ਡਾ. ਸੁਖਮੀਨ ਕੌਰ ਸਿੱਧੂ, ਪ੍ਰਿੰਸੀਪਲ ਰਸ਼ਪਿੰਦਰ ਕੌਰ ਉਚੇਚੇ ਤੌਰ ‘ਤੇ ਸ਼ਾਮਲ ਸਨ।ਵਿਦਿਆਰਥਣਾਂ ਵਲੋਂ ਵੱਖੋ …
Read More »Monthly Archives: April 2025
ਅਕਾਲ ਅਕੈਡਮੀ ਢੋਟੀਆਂ ਵਿਖੇ ਕਲਾ ਮੇਲੇ ਦਾ ਵਿਸ਼ੇਸ਼ ਆਯੋਜਨ
ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਵਿੱਦਿਅਕ ਸੰਸਥਾ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਢੋਟੀਆਂ ਵਿਖੇ ਇੱਕ ਵਿਸ਼ੇਸ਼ ਕਲਾ ਮੇਲਾ ਆਯੋਜਿਤ ਕੀਤਾ ਗਿਆ।ਇਸ ਵਿੱਚ ਵਿਦਿਆਰਥੀਆਂ ਨੇ ਆਪਣੇ ਕਲਾਤਮਕ ਹੁਨਰ, ਰਚਨਾਤਮਕਤਾ ਅਤੇ ਅੰਦਰੂਨੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਕਲਾ ਮੇਲੇ ਦੌਰਾਨ ਵਿਦਿਆਰਥੀਆਂ ਨੇ ਪੇਂਟਿੰਗ, ਡਰਾਇੰਗ, ਕੈਲੀਗ੍ਰਾਫੀ, ਕਲਾਜ, ਹਸਤਕਲਾ, ਮੋਡਲ ਮੇਕਿੰਗ ਆਦਿ ਰਾਹੀਂ ਆਪਣੀ ਕਲਾ ਨੂੰ ਉਜਾਗਰ ਕੀਤਾ।ਕੁੱਝ ਵਿਦਿਆਰਥੀਆਂ …
Read More »ਵਿਧਾਇਕਾ ਜੀਵਨਜੋਤ ਕੌਰ ਨੇ ਹੁਸੈਨਪੁਰ ਚੌਂਕ ਤੋਂ ਸਫਾਈ ਮੁਹਿੰਮ ਦਾ ਕੀਤਾ ਅਗਾਜ਼
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾਕਟਰ ਜੀਵਨ ਜੋਤ ਕੌਰ ਨੇ ਅੱਜ ਬੱਸ ਸਟੈਂਡ ਨੇੜੇ ਹੁਸੈਨਪੁਰ ਚੌਂਕ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਇਹ ਸਫਾਈ ਮੁਹਿੰਮ ਹੁਣ ਲਗਾਤਾਰ ਜਾਰੀ ਰਹੇਗੀ ਅਤੇ ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ ਕਰਕੇ ਹੀ ਹਟਣਗੇ।ਉਨ੍ਹਾਂ ਕਿਹਾ ਕਿ ਅੱਜ ਦੀ ਸਫਾਈ ਮੁਹਿੰਮ ਵਿੱਚ ਕੌਂਸਲਰਾਂ, ਨਗਰ ਨਿਗਮ ਦੇ ਅਧਿਕਾਰੀਆਂ, ਸਫਾਈ ਕਰਮਚਾਰੀਆਂ …
Read More »ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ
ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਰਜਿੰਦਰ ਪਾਲ ਨੂੰ ਸਖਤ ਤਾੜਨਾ ਕਰਦਿਆ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਕਿਸੇ ਕਿਸਮ ਦੀ ਕੋਈ ਵੀ ਮਿਲਾਵਟੀ ਵਸਤੂ ਦੀ ਵਿਕਰੀ ਨਹੀਂ ਹੋਣੀ ਚਾਹੀਦੀ ਅਤੇ ਚਾਰ ਪੰਜ ਦਿਨਾਂ ਦੇ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਦੋ ਰੋਜ਼ਾ ਸਕਾਊਟ ਅਤੇ ਗਾਈਡ ਯੂਨਿਟ ਦਾ ਟੈਸਟਿੰਗ ਕੈਂਪ ਲਗਾਇਆ
ਭੀਖੀ, 27 ਅਪ੍ਰੈਲ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਭਾਰਤ ਸਕਾਊਟ ਐਂਡ ਗਾਈਡ ਯੂਨਿਟ ਦਾ ਦੋ ਰੋਜ਼ਾ ਤਰਿੱਤਿਆ ਸੋਪਾਨ ਟੈਸਟਿੰਗ ਕੈਂਪ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਵਿੱਦਿਆ ਮੰਦਰ ਵਿੱਚ ਸਕਾਊਟਿੰਗ ਲਹਿਰ ਨੂੰ ਪ੍ਰਫੁਲਿਤ ਕਰਨ ਲਈ ਇਸ ਦੋ ਰੋਜ਼ਾ ਕੈਂਪ ਵਿੱਚ ਸੈਸ਼ਨ 2025-26 ਬੈਚ ਦੇ ਕੁੱਲ 90 ਬੱਚਿਆਂ ਨੇ ਭਾਗ ਲਿਆ।ਭਾਰਤ ਸਕਾਊਟ ਐਂਡ ਗਾਈਡ ਜਿਲ੍ਹਾ …
Read More »ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਪੋਸਟਰ ਕਵਿੱਜ ਕੰਪੀਟੀਸ਼ਨ ਕਰਵਾਇਆ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਆਮ ਲੋਕਾ ਨੂੰ ਮਲੇਰੀਆਂ ਸੰਬਧੀ ਜਾਗਰੂਕ ਕਰਨ ਲਈ ਫ਼ੈਜ਼ਪੁਰ ਐਲੀਮੈਂਟਰੀ ਸਕੂਲ ਅੰਮ੍ਰਿਤਸਰ ਵਿਖੇ ਪੋਸਟਰ ਅਤੇ ਕਵਿੱਜ ਕੰਪੀਟੀਸ਼ਨ ਕਰਵਾਇਆ ਗਿਆ।ਜਿਲ੍ਹਾ ਐਪੀਡਮੋਲੋਜਿਸਟ ਡਾਕਟਰ ਹਰਜੋਤ ਕੌਰ ਨੇ ਕਿਹਾ ਕਿ ਮਲੇਰੀਆ ਤੋ ਬਚਣ ਲਈ ਸਭ ਤੋਂ ਜਿਆਦਾ ਜਰੂਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ …
Read More »ਸਿੱਖਿਆ ਦੇ ਆਧਾਰ ’ਤੇ ਹੀ ਦੇਸ਼ ਦੀ ਤਰੱਕੀ ਨਿਰਭਰ ਕਰਦੀ ਹੈ – ਵਿਧਾਇਕ ਨਿੱਝਰ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰੰਘ) – ਸਿੱਖਿਆ ਦੇ ਆਧਾਰ ’ਤੇ ਹੀ ਦੇਸ਼ ਦੀ ਤਰੱਕੀ ਨਿਰਭਰ ਕਰਦੀ ਹੈ ਅਤੇ ਸਾਡੀ ਸਰਕਾਰ ਦਾ ਮੁੱਖ ਮੰਤਵ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਜਾ ਕੇ ਆਪਣਾ ਅਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ। ਹਲਕਾ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ …
Read More »ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਮੇਜਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਲੰਮਾਂ ਸਮਾਂ ਸੇਵਾ ਨਿਭਾਈ ਅਤੇ …
Read More »ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ …
Read More »ਐਡਵੋਕੇਟ ਧਾਮੀ ਨੇ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਹਰਦਿਆਲ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਆਖਿਆ ਕਿ ਹਰਦਿਆਲ ਸਿੰਘ ਜੀ ਇੱਕ ਨਿਮਰ, ਗੁਰਸਿੱਖੀ ਜੀਵਨ ਵਾਲੇ ਅਤੇ ਉੱਚ ਆਦਰਸ਼ਾਂ …
Read More »