ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਦਿਆਰਥਣਾਂ ਨੇ ਦਸੰਬਰ 2024 ਵਿੱਚ ਹੋਈਆਂ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਐਮ.ਏ ਫਾਈਨ ਆਰਟਸ, ਸਮੈਸਟਰ-ਤੀਜਾ ਦੀ ਵਿਦਿਆਰਥਣ ਵਿਧੂ ਨੇ 9.40 ਸੀ.ਜੀ.ਪੀ.ਏ ਪ੍ਰਾਪਤ ਕਰਕੇ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਐਮ.ਏ ਫਾਈਨ ਆਰਟਸ ਸਮੈਸਟਰ-ਪਹਿਲਾ ਦੀਆਂ ਵਿਦਿਆਰਥਣਾਂ ਸਮੀਖਿਆ ਅਤੇ ਜਾਨ੍ਹਵੀ ਨੇ 8.80 ਸੀ.ਜੀ.ਪੀ.ਏ ਪ੍ਰਾਪਤ ਕਰਕੇ ਸ਼ਾਨਦਾਰ …
Read More »Daily Archives: May 4, 2025
ਈ.ਟੀ.ਓ ਵਲੋਂ ਜੰਡਿਆਲਾ ਹਲਕੇ ਦੇ ਤਿੰਨ ਸਕੂਲਾਂ ਵਿੱਚ 50 ਲੱਖ ਨਾਲ ਹੋਏ ਕੰਮਾਂ ਦੇ ਉਦਘਾਟਨ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਤਿੰਨ ਸਕੂਲਾਂ ‘ਚ 50 ਲੱਖ ਦੀ ਲਾਗਤ ਨਾਲ ਕਰਵਾਏ ਗਏ ਕੰਮਾਂ ਦੇ ਉਦਘਾਟਨ ਕੀਤੇ।ਇਨਾਂ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਸ਼ਮੇਸ਼ ਨਗਰ, ਸਰਕਾਰੀ ਐਲੀਮੈਂਟਰੀ ਸਕੂਲ ਜੀਵਨ ਪੰਧੇਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੁਹਾਲਾ ਸ਼ਾਮਲ ਹਨ।ਕੈਬਨਿਟ ਮੰਤਰੀ ਨੇ ਸਾਇੰਸ ਲੈਬ, ਕਲਾਸ ਰੂਮ, ਸਕੂਲਾਂ ਦੀ ਚਾਰ ਦੀਵਾਰੀ …
Read More »2024 ਬੈਚ ਦੀ ਆਈ.ਏ.ਐਸ ਮੈਡਮ ਪਿਯੂਸ਼ਾ ਨੇ ਸਹਾਇਕ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – 2024 ਬੈਚ ਦੀ ਆਈ.ਏ.ਐਸ ਅਧਿਕਾਰੀ ਮੈਡਮ ਪਿਯੂਸ਼ਾ ਨੇ ਅੰਮ੍ਰਿਤਸਰ ਵਿਖੇ ਬਤੌਰ ਸਹਾਇਕ ਕਮਿਸ਼ਨਰ (ਅੰਡਰਟਰੇਨਿੰਗ) ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਦੱਸਣਯੋਗ ਹੈ ਕਿ ਮੈਡਮ ਪਿਯੂਸ਼ਾ ਨੇ ਬੀ.ਟੈਕ ਟੈਕਸਟਾਈਲ ਤਕਨਾਲੋਜੀ ਆਈ.ਆਈ.ਟੀ ਦਿੱਲੀ ਤੋਂ ਕੀਤੀ ਹੈ ਅਤੇ ਉਨ੍ਹਾਂ ਦੀ ਸਕੂਲੀ ਸਿੱਖਿਆ ਸੀਕਰ ਰਾਜਸਥਾਨ ਤੋ ਹੋਈ ਹੈ।ਮੈਡਮ ਪਿਯੂਸ਼ਾ ਨੇ ਦੱਸਿਆ ਕਿ ਉਨਾਂ ਲਈ ਬੜੇ ਮਾਣ ਵਾਲੀ ਗੱਲ ਹੈ …
Read More »ਸਰਹੱਦੀ ਪਿੰਡ ਮੋਦੇ ਵਿੱਚ ਜਾ ਕੇ ਜਿਲ੍ਹਾ ਅਧਿਕਾਰੀਆਂ ਨੇ ਕੀਤੀ ਬੱਚਿਆਂ ਦੀ ਕੌਂਸਲਿੰਗ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ ਸਾਹਨੀ ਵਲੋਂ ਸਰਹੱਦੀ ਪਿੰਡ ਮੋਦੀ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕਰਨ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਜਿਥੇ ਜਿਲ੍ਹਾ ਪ੍ਰਸ਼ਾਸਨ ਨੇ ਪਿੰਡ ਵਿੱਚ ਲੋਕਾਂ ਲਈ ਬੁਨਿਆਦੀ ਸਹੂਲਤਾਂ ਦਿੱਤੀਆਂ ਅਤੇ ਨੌਜਵਾਨਾਂ ਲਈ ਵਾਲੀਬਾਲ, ਕਬੱਡੀ ਤੇ ਕ੍ਰਿਕਟ ਦੇ ਖੇਡ ਮੈਦਾਨ ਤਿਆਰ ਕਰਵਾਏ ਉਥੇ ਪਿੰਡ ਦੇ ਬੱਚਿਆਂ ਦੀ ਕੌਂਸਲਿੰਗ ਵੀ ਜਿਲ੍ਹਾ ਅਧਿਕਾਰੀਆਂ ਨੇ ਪਿੰਡ …
Read More »ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਵਲੋਂ ਪੰਜ ਸਕੂਲਾਂ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਅਤੇ ਸਿੱਖਣ ਸਿਖਾਉਣ ਦੀਆਂ ਕਿਰਿਆਵਾਂ ਨੂੰ ਲਾਗੂ ਕਰਨ ਲਈ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ’ ਕਾਰਨ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਵਿੱਚ ਚੋਖਾ ਵਾਧਾ ਦਰਜ਼ ਕੀਤਾ ਗਿਆ ਹੈ।ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ਼ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੇ …
Read More »ਭਾਰਤੀ ਗਿਆਨ ਪ੍ਰਣਾਲੀ ਵਿਸ਼ਵ ਨੂੰ ਅਸਥਾਈ ਸੁੱਖਾਂ ਤੋਂ `ਆਨੰਦ` ਦੀ ਖੋਜ਼ ਵੱਲ ਲੈ ਕੇ ਜਾਣ ਦੇ ਸਮਰੱਥ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਗਿਆਨ ਪ੍ਰਣਾਲੀ ਸਿਰਫ਼ ਵਿਦਿਆ ਦਾ ਖਜ਼ਾਨਾ ਨਹੀਂ, ਸਗੋਂ ਜੀਵਨ ਨੂੰ `ਆਨੰਦ` ਨਾਲ ਭਰਪੂਰ ਕਰਨ ਦਾ ਰਾਹ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਨਵੀਂ ਦਿੱਲੀ ਵਿਖੇ ਸਿੱਖਿਆ ਮੰਤਰਾਲੇ ਵਲੋਂ “ਭਾਰਤੀ ਗਿਆਨ ਪ੍ਰਣਾਲੀ ਨੂੰ ਸਿੱਖਿਆ ਪਾਠਕ੍ਰਮ ਵਿੱਚ ਸ਼ਾਮਲ ਕਰਨ” ਦੇ ਵਿਸ਼ੇ `ਤੇ ਕਰਵਾਈ ਦੋ ਦਿਨਾਂ ਰਾਸ਼ਟਰੀ ਵਰਕਸ਼ਾਪ ‘ਚ ਪ੍ਰਗਟ …
Read More »
Punjab Post Daily Online Newspaper & Print Media