Tuesday, November 24, 2026

Daily Archives: March 5, 2026

ਅਧਰਮ ‘ਤੇ ਧਰਮ ਦੀ ਜਿੱਤ ਦਾ ਤਿਉਹਾਰ ਹੈ ਹੋਲਿਕਾ ਦਹਨ – ਦਿਨੇਸ਼ ਬੱਸੀ

ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ) – ਵਾਰਡ ਨੰਬਰ 33 ਦੀ ਕੈਨਾਲ ਕਾਲੋਨੀ ਵਿੱਚ ਸਮਾਜਸੇਵੀ ਨੀਲਮ ਕਾਂਡਾ ਅਤੇ ਬਲਦੇਵ ਕਾਂਡਾ ਵੱਲੋਂ ਕਰਵਾਏ ਗਏ ਸਮਾਰੋਹ ਵਿੱਚ ਦਿਨੇਸ਼ ਬੱਸੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵੱਡੀ ਗਿਣਤੀ ਵਿੱਚ ਪਹੁੰਚੇ ਬਜੁਰਗਾਂ, ਨੌਜਵਾਨਾਂ ਅਤੇ ਮਹਿਲਾਵਾਂ ਨੇ ਭਗਤੀ ਭਾਵ ਨਾਲ ਅਧਰਮ ‘ਤੇ ਧਰਮ ਦੀ ਜਿੱਤ ਦਾ ਤਿਉਹਾਰ ਮਨਾਇਆ।ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਅੱਜ ਹੋਲਿਕਾ ਦਹਨ …

Read More »

ਪੰਜਾਬ ਸਰਕਾਰ ਵੱਲੋਂ ਸੂਬੇ `ਚ 6110 ਆਂਗਨਵਾੜੀ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁੱਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ।ਇਸ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ …

Read More »

ਖਾਲਸਾ ਕਾਲਜ ਦੇ 4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) ਖਾਲਸਾ ਕਾਲਜ ਦੇ 4 ਵਿਦਿਆਰਥੀ ਭਾਰਤ ਦੇ ਹਵਾਈ ਯਾਤਰਾ ਖੇਤਰ ਦੀ ਪ੍ਰਮੁੱਖ ਏਅਰਲਾਈਨ ਇੰਡੀਗੋ ਏਅਰਲਾਈਨਜ਼ ’ਚ ਭਰਤੀ ਹੋਏ ਹਨ।ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਇੰਡੀਗੋ ਏਅਰਲਾਈਨਜ਼ ਵੱਲੋਂ ਕਰਵਾਏ ਗਏ ਵਿਸਤ੍ਰਿਤ ਪ੍ਰੀ-ਪਲੇਸਮੈਂਟ ਟਾਕ ਨਾਲ ਹੋਈ, ਜਿਸ ਵਿੱਚ ਕੰਪਨੀ ਦੀ ਦ੍ਰਿਸ਼ਟੀ, ਕਾਰਜ-ਸੰਸਕ੍ਰਿਤੀ ਅਤੇ ਵਿਦਿਆਰਥੀਆਂ ਲਈ ਉਪਲੱਬਧ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਕਾਲਜ ਪ੍ਰਿੰਸੀਪਲ, ਡਾ. ਆਤਮ ਸਿੰਘ ਰੰਧਾਵਾ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਖੇਲੋ ਇੰਡੀਆ ਅਸਮਿਤਾ ਪੇਨਕਾਕ ਸਿਲਾਟ ਲੀਗ ਨਾਰਥ ਜ਼ੋਨ ’ਚ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਵਧੀਆ ਸਥਾਨ ਅਤੇ ਨਗਦ ਇਨਾਮ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਜਿੱਤਿਆ ਹੈਵੀਅਸਟ ਡੈਡਲਿਫਟ ਮੁਕਾਬਲੇ ’ਚ ਸੋਨ ਤਗਮਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀ ਨੇ ਹੈਵੀਅਸਟ ਡੈਡਲਿਫਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਹੈਵੀਅਸਟ ਡੈਡਲਿਫਟ ਮੁਕਾਬਲੇ ’ਚ ਵਿਦਿਆਰਥੀ ਆਰਵਬੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ …

Read More »

ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਲੋਕ ਪ੍ਰਾਪਤ ਕਰ ਰਹੇ ਹਨ 430 ਤੋਂ ਵੱਧ ਸਰਕਾਰੀ ਸੇਵਾਵਾਂ – ਵਿਧਾਇਕ ਡਾ. ਸੰਧੂ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਨਿਵੇਕਲੀਆਂ ਤੇ ਆਪਣੀ ਕਿਸਮ ਦੀਆਂ ਪਲੇਠੀਆਂ ਡਿਜ਼ੀਟਲ ਪਹਿਲਕਦਮੀਆਂ ਦੇਸ਼ ਭਰ ਵਿੱਚ ਨਾਗਰਿਕਾਂ ਦੀ ਸਹੂਲਤ ਵਿੱਚ ਨਵੇਂ ਮਾਪਦੰਡ ਸਥਾਪਿਤ ਕਰ ਰਹੀਆਂ ਹਨ।‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸੂਬਾ ਸਰਕਾਰ ਦੀ ਇੱਕ ਪ੍ਰਮੁੱਖ ਸਕੀਮ ਹੈ, ਜਿਸ ਤਹਿਤ ਨਾਗਰਿਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ 430 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਾਪਤ ਕਰ …

Read More »