ਕੈਨੇਡੀਅਨ ਐਮ.ਪੀ ਸੁੱਖ ਧਾਲੀਵਾਲ, ਆਈ.ਪੀ.ਐਸ ਮੁਖਵਿੰਦਰ ਛੀਨਾ, ਕਰਤਾਰ ਪਹਿਲਵਾਨ, ਵੀ.ਸੀ ਬੀ.ਐਸ ਢਿੱਲੋਂ ਸ਼ਾਮਿਲ ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਆਪਣੇ ਵਿਸ਼ਵਵਿਆਪੀ ਐਲੂਮਨੀ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਤਹਿਤ ਖਾਲਸਾ ਕਾਲਜ ਅੰਮਿ੍ਰਤਸਰ ਗਲੋਬਲ ਐਲੂਮਨੀ ਐਸੋਸੀਏਸ਼ਨ ਦੇ ਪੁਨਰਗਠਨ ਦਾ ਐਲਾਨ ਕੀਤਾ।ਜਿਸ ਵਿੱਚ ਪੰਜ ਵਾਰ ਕੈਨੇਡੀਅਨ ਐਮ.ਪੀ ਰਹੇ ਸੁਖ ਧਾਲੀਵਾਲ, ਸੇਵਾਮੁਕਤ ਆਈ.ਪੀ.ਐਸ ਮੁਖਵਿੰਦਰ ਸਿੰਘ ਛੀਨਾ, ਨਾਮਵਰ …
Read More »Daily Archives: April 15, 2026
ਖਾਲਸਾ ਕਾਲਜ ਵਿਖੇ ‘ਲਿਟ-ਫਿਏਸਟਾ-2026’ ਕਰਵਾਇਆ ਗਿਆ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਨੇ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਸਹਿਯੋਗ ਨਾਲ ਸਾਹਿਤਕ ਮੇਲਾ ਲਿਟ-ਫਿਏਸਟਾ 2026 ਕਰਵਾਇਆ।ਜਿਸ ਵਿੱਚ ਅੰਗਰੇਜ਼ੀ ਭਾਸ਼ਾ ਕਵਿੱਜ਼, ਕਹਾਣੀ ਲੇਖਣ, ਪੋਸਟਰ ਮੇਕਿੰਗ, ਸਲੋਗਨ ਲੇਖਣ ਅਤੇ ਵੈਸਟਰਨ ਗੀਤ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨ ਵਜੋਂ ਪੁੱਜੇ ਕਾਲਜ ਪ੍ਰਿੰਸੀਪਲ …
Read More »ਸਾਹਿਤਕਾਰ ਹਰਭਜਨ ਖੇਮਕਰਨੀ ਦੀ ਕਥਾ-ਪੁਸਤਕ ‘ਮੁੱਲ ਵਿਕਦਾ ਸਮਾਂ’ ਲੋਕ ਅਰਪਿਤ
ਅੰਮ੍ਰਿਤਸਰ 15, ਅਪ੍ਰੈਲ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਪੰਜਾਬੀ ਸਾਹਿਤਕਾਰ ਹਰਭਜਨ ਖੇਮਕਰਨੀ ਦੇ ਨਵ-ਪ੍ਰਕਾਸ਼ਿਤ ਕਹਾਣੀ- ਸੰਗ੍ਰਿਹ ‘ਮੁੱਲ ਵਿਕਦਾ ਸਮਾਂ’ ਲੋਕ ਅਰਪਿਤ ਕੀਤਾ ਗਿਆ। ਖੇਮਕਰਨੀ ਹੁਰਾਂ ਦੇ ਘਰ ਹੋਏ ਇਸ ਸੰਖੇਪ ਸਾਹਿਤਕ ਸਮਾਗਮ ਦਾ ਆਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਚਰਚਾ ਅਧੀਨ ਪੁਸਤਕ ‘ਮੁੱਲ ਵਿਕਦਾ ਸਮਾਂ’ ਦੀਆਂ ਸਮੁੱਚੀਆਂ ਕਹਾਣੀਆਂ ਮਨੁੱਖੀ ਜੀਵਨ ਦਾ ਸਾਹ-ਸਤ ਹਨ ਅਤੇ …
Read More »ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ ਡੰਪ ਸਾਈਟ ‘ਤੇ ਈਕੋ ਸਟੈਨ ਕੰਪਨੀ ਵੱਲੋਂ ਕੀਤੇ ਜਾ ਰਹੇ ਕਚਰੇ ਦੀ ਛਾਂਟ ਅਤੇ ਨਿਪਟਾਰੇ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕਮਿਸ਼ਨਰ ਨੂੰ ਤਾਜ਼ਾ ਪ੍ਰਗਤੀ ਬਾਰੇ ਦੱਸਿਆ ਗਿਆ ਕਿ 31 ਮਾਰਚ 2026 ਤੱਕ ਕੁੱਲ 3,57,907 ਮੈਟਰਿਕ ਟਨ ਪੁਰਾਣਾ ਕਚਰਾ ਪ੍ਰੋਸੈਸ ਅਤੇ ਨਿਪਟਾਇਆ ਜਾ ਚੁੱਕਾ …
Read More »ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਮਨਾਈ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ ਗਈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐੱਮ-1 ਸ੍ਰੀਮਤੀ ਅਲਕਾ …
Read More »ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾ-ਗ੍ਰਸਤ ਹੋਣ ਨਾਲ 6 ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਦਸੇ ਵਿਚ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ …
Read More »ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਹੋਵੇਗੀ
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਰੀ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11-00 ਵਜੇ ਹੋਵੇਗੀ।
Read More »
Punjab Post Daily Online Newspaper & Print Media