Tuesday, November 24, 2026

Monthly Archives: April 2026

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ‘ਚ ਕੀਤੀ ਗਈ ਚੈਕਿੰਗ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲੀਸ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਚੈਕਿੰਗ ਕੀਤੀ ਗਈ। ਲੋਕਲ ਪੁਲੀਸ ਤੇ ਐਸ.ਓ.ਜੀ (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ ਜਵਾਨਾਂ ਨੇ ਅਤੇ …

Read More »

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਸਾਹਿਬ ਜੀ ਦੇ ਜੀਵਨ …

Read More »

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਆਯੋਜਿਤ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਇੱਕ ਅਹਿਮ ਮੀਟਿੰਗ ਬੱਚਤ ਭਵਨ ਵਿਖੇ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ਼ ਦੀਕਸ਼ਿਤ ਧਵਨ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ …

Read More »

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਵਿਸ਼ੇਸ਼ ਮੀਟਿੰਗ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ …

Read More »

ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਵਿੱਚ ਚੱਲਿਆ ਰਚਨਾਵਾਂ ਦਾ ਦੌਰ

ਰਾਜਪੁਰਾ, 6 ਅਪ੍ਰੈਲ (ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ (ਰਾਜਿ.) ਰਾਜਪੁਰਾ ਦੀ ਮਾਸਿਕ ਬੈਠਕ ਹਰਪਾਲ ਸਿੰਘ ਪਾਲ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਵਿੱਚ ਹੋਈ।ਸਭਾ ਦਾ ਆਗਾਜ਼ ਲੋਕ ਕਵੀ ਕਰਮ ਸਿੰਘ ਹਕੀਰ ਦੇ ਗੀਤ ‘ਲਾਕ ਡਾਉਨ ਕੌਣ ਭੁੱਲ ਜਾਉ, ਭੁੱਲ ਜਾਣਗੇ ਗਮ ਸਾਰੇ’ ਨਾਲ ਹੋਇਆ।ਰਣਜੀਤ ਸਿੰਘ ਫ਼ਤਹਿਗੜ੍ਹ ਸਾਹਿਬ ਨੇ ਗੀਤ ਸੁਣਾ ਕੇ ਸਮਾਂ ਬੰਨਿਆ।ਤਾਰਾ ਸਿੰਘ ਮਠਿਆੜਾ ਨੇ ਧਾਰਮਿਕ ਵਾਰ ਅਤੇ ਰਾਕੇਸ਼ …

Read More »

ਯੂਨੀਵਰਸਿਟੀ ਕਾਲਜ ਵੇਰਕਾ ਦੇ ਵਿਦਿਆਰਥੀਆਂ ਨੇ ਨਾਰਾ ਕੈਂਪਸਾਈਟ ‘ਤੇ ਹਾਈਕਿੰਗ ਅਤੇ ਟ੍ਰੈਕਿੰਗ ਕੈਂਪ ਵਿੱਚ ਲਿਆ ਭਾਗ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਦੇ ਨਾਰਾ ਕੈਂਪਸਾਈਟ ਵਿਖੇ ਸ਼ਿਵਾਲਿਕ ਪਹਾੜੀ ਖੇਤਰ ਵਿੱਚ ਆਯੋਜਿਤ ਹਾਈਕਿੰਗ ਅਤੇ ਟ੍ਰੈਕਿੰਗ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਕੈਂਪ …

Read More »

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕੇ ਦੇ ਪਿੰਡ ਜੱਟਾਂ, ਪੰਡੋਰੀ ਨੇੜੇ ਰਮਦਾਸ, ਭੋਏਵਾਲੀ ਪਿੰਡਾਂ ਤੋਂ ਇਲਾਵਾ ਇਤਿਹਾਸਿਕ ਨਗਰ ਰਮਦਾਸ ਦੀ ਵਾਰਡਾਂ ਨੰਬਰ 5, 7, 8 , 10 ਤੇ 11 ਵਿਖੇ ” ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਕਰਵਾਏ ਸੰਵਾਦ ਸਮਾਗਮਾਂ ਦੌਰਾਨ ਸਮੱਸਿਆਵਾਂ ਸੁਨਣ ਤੇ …

Read More »

DAV Public School Celebrates Foundation Day

Amritsar, April 6 (Punjab Post) – With the blessings of the revered Arya Ratna Dr. PunamSuri Padma Shri awardee and President of DAV College Managing Committee New Delhi, and under the guidance of V.K Chopra Director Public Schools DAV PUBLIC School celebrated its 44th Foundation Day on April 6, with great devotion, gratitude, and enthusiasm. To mark this auspicious occasion, …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਵਿੱਚ ਜਿੱਤੀ ਓਵਰਆਲ ਚੈਂਪੀਅਨਸ਼ਿਪ ਟਰਾਫੀ

ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਪੰਜਾਬ ਸਟੇਟ ਰੈਡ ਕਰਾਸ ਵੱਲੋਂ ਆਯੋਜਿਤ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਵਿੱਚ ਓਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਫਗਵਾੜਾ ਵਿੱਚ ਆਯੋਜਿਤ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਰੁੱਪ ਗੀਤ, ਗਰੁੱਪ ਡਾਂਸ ਅਤੇ ਫੋਕ ਸਾਂਗ ਵਿੱਚ …

Read More »