Monday, October 19, 2026

Daily Archives: July 29, 2026

ਪੰਜਾਬ ਦੇ ਸਰਕਾਰੀ ਸਕੂਲ ਉੱਚਤਮ ਪੱਧਰ ‘ਤੇ ਪਹੁੰਚੇ – ਵਿਧਾਇਕ ਡਾ. ਅਜੈ ਗੁਪਤਾ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੈ ਗੁਪਤਾ ਨੇ ਹਲਕੇ ਦੇ ਚਾਰ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੈਗ ਅਤੇ ਵਰਦੀਆਂ ਵੰਡੀਆਂ।ਡਾ. ਗੁਪਤਾ ਨੇ ਸੀਨੀਅਰ ਸੈਕੰਡਰੀ ਸਕੂਲ ਡੈਮਗੰਜ, ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ, ਸੀਨੀਅਰ ਸੈਕੰਡਰੀ ਸਕੂਲ ਕਟੜਾ ਸਫੇਦ ਅਤੇ ਸੀਨੀਅਰ ਸੈਕੰਡਰੀ ਸਕੂਲ ਨਵਾਂਕੋਟ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ …

Read More »

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐੱਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਕਾਨੂੰਨਗੋ ਨੇ ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ …

Read More »

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਗਈ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ‘ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਬੀਤੀ ਸ਼ਾਮ …

Read More »

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਸਬੰਧੀ ਗਠਿਤ ਕਮੇਟੀ ਨੇ ਅੱਜ ਮਿਲਕ ਪਲਾਂਟ ਵੇਰਕਾ ਦਾ ਦੌਰਾ ਕਰਕੇ ਮਿਲਕ ਪਲਾਂਟ ਦੀ ਕਾਰਜਪ੍ਰਣਾਲੀ, ਦੁੱਧ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਅਤੇ ਪ੍ਰੋਸੈਸਿੰਗ ਪ੍ਰਣਾਲੀ ਦਾ ਜਾਇਜ਼ਾ ਲਿਆ। ਕਮੇਟੀ ਦੀ ਅਗਵਾਈ ਚੇਅਰਮੈਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਕੀਤੀ।ਉਨ੍ਹਾਂ ਨਾਲ ਕਮੇਟੀ ਮੈਂਬਰ ਵਿਧਾਇਕ ਅਮਨ ਸ਼ੇਰ …

Read More »

ਸਕੂਲ ਆਫ ਐਮੀਨੈਂਸ ਫ਼ਾਰ ਗਰਲਜ਼ ਮਾਲ ਰੋਡ ਵਿਖੇ ਮੁਫ਼ਤ ਵੰਡੇ ਸਕੂਲ ਬੈਗ ਅਤੇ ਵਰਦੀਆਂ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਉਪਰਾਲਿਆਂ ਤਹਿਤ ਅੱਜ ਸਕੂਲ ਆਫ ਐਮੀਨੈਂਸ ਫ਼ਾਰ ਗਰਲਜ਼ ਮਾਲ ਰੋਡ ਦੀਆਂ ਵਿਦਿਆਰਥਣਾਂ ਦੀ ਸਹੂਲਤ ਅਤੇ ਉਨ੍ਹਾਂ ਦੇ ਸਫਲ ਅਕਾਦਮਿਕ ਸਾਲ ਲਈ 1100 ਤੋਂ ਵੱਧ ਵਿਦਿਆਰਥੀਆਂ ਨੂੰ  ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਗਈਆਂ।108 ਦੇਸ਼ਾਂ ਦੇ ਵਿਦਿਆਰਥੀਆਂ ਵਿੱਚੋ ਚੁਣੀ ਗਈ ਮਾਲ ਰੋਡ ਸਕੂਲ ਦੀ ਵਿਦਿਆਰਥਣ ਟੀਆ ਨੂੰ …

Read More »

ਪੰਜਾਬੀ ਨਾਟਕ ‘ਤਪਸ਼’ ਨੇ ਉਭਾਰਿਆ ਪੰਜਾਬ ਵਿੱਚ ਵਧ ਰਹੀ ਗਰਮੀ ਅਤੇ ਜਲਵਾਯੂ ਪਰਿਵਰਤਨ ਦਾ ਮੁੱਦਾ

ਅੰਮ੍ਰਿਤਸਰ, 28 ਜੁਲਾਈ ਸੁਖਬੀਰ ਸਿੰਘ ਖੁਰਮਣੀਆਂ) –  ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਅਤੇ ਜਲਵਾਯੂ ਪਰਿਵਰਤਨ ਦੇ ਗੰਭੀਰ ਪ੍ਰਭਾਵਾਂ ਨੂੰ ਕੇਂਦਰ ਵਿੱਚ ਰੱਖਦਿਆਂ ਪੰਜਾਬੀ ਨਾਟਕ ‘ਤਪਸ਼ (ਹੀਟ ਵੇਵ)’ ਦਾ ਅੰਮ੍ਰਿਤਸਰ ਵਿੱਚ ਸਫਲ ਮੰਚਨ ਕੀਤਾ ਗਿਆ।ਯੰਗ ਮਲੰਗ ਥੀਏਟਰ ਵੈਲਫੇਅਰ ਸੁਸਾਇਟੀ ਵੱਲੋਂ ਭਾਰਤ ਸਰਕਾਰ ਦੇ ਸਭਿਆਚਾਰ ਮੰਤਰਾਲੇ, ਅਸਰ, ਕਲੀਨ ਏਅਰ ਪੰਜਾਬ, ਏਅਰ ਕੇਅਰ ਸੈਂਟਰ, ਸਾਂਝ ਪੰਜਾਬ ਅਤੇ ਖਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ …

Read More »

‘ਕਾਗਜ਼ ਦੇ ਫੁੱਲ’ ਨਕਲੀ ਫੁੱਲ ਬਣਾਉਣ ਦੀ ਵਰਕਸ਼ਾਪ

ਅੰਮ੍ਰਿਤਸਰ, 28  ਜੁਲਾਈ (ਜਗਦੀਪ ਸਿੰਘ) — ਖੇਤਰ ਵਿੱਚ ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਨਿਰੰਤਰ ਯਤਨਾਂ ਦੇ ਤਹਿਤ, ਵੱਲੋਂ ਕੀਤਾ ਗਿਆ।ਉਹ ਇਸ ਵਰਕਸ਼ਾਪ ਦੀ ਮੁੱਖ ਸਰੋਤ ਵਿਅਕਤੀ ਸਨ ਅਤੇ ਉਨ੍ਹਾਂ ਨੇ ਭਾਗੀਦਾਰਾਂ ਨੂੰ ਸਿਖਲਾਈ ਪ੍ਰਦਾਨ ਕੀਤੀ। ਗੁਰਲੀਨ ਕੌਰ ਅਤੇ ਨਾਦਰਪ੍ਰੀਤ ਕੌਰ ਨੇ ਨਿਸ਼ਾ ਮਹਾਜਨ ਦੀ ਸਹਾਇਤਾ ਕੀਤੀ। ਇਹ ਵਰਕਸ਼ਾਪ ਇੱਕ ਸਮ੍ਰਿੱਧ ਸਿੱਖਣ ਅਨੁਭਵ ਸਾਬਤ ਹੋਈ, ਜਿਸ ਨੇ ਭਾਗੀਦਾਰਾਂ …

Read More »

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅਤੇ ਸਿਵਲ ਸਰਜਨ ਡਾ ਰਸਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇੱਕ ਸਪੈਸ਼ਲ ਮੁਹਿੰਮ ਚਲਾਈ ਗਈ, ਜਿਸ ਦੀ ਅਗਵਾਈ ਡਿਪਟੀ ਡਾਇਰੈਕਟਰ ਡੈਂਟਲ ਡਾਮ ਜਗਜੋਤ ਕੌਰ ਅਤੇ ਜਿਲਾ ਸਿਹਤ ਅਫਸਰ ਡਾ. ਮਨਜੀਤ ਸਿੰਘ ਰਟੌਲ …

Read More »

ਸਿੱਖਿਆ ਖੇਤਰ ‘ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ, ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ – ਹਰਭਜਨ ਸਿੰਘ ਈ.ਟੀ.ਓ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੁਖੇਵਾਲ ਅਤੇ ਨੰਦਵਾਲਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦੀ ਹੱਲ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ …

Read More »