Monday, October 19, 2026

Daily Archives: August 19, 2026

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਪਸ਼ੂਧਨ ਦੀ ਰਹਿੰਦ-ਖੂੰਹਦ ਤੋਂ ਆਮਦਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) –  ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ (ਆਈ.ਐਮ.ਐਸ.ਏ), ਹੈਦਰਾਬਾਦ ਅਤੇ ਆਈ.ਸੀ.ਏ.ਆਰ¸ਨੈਸ਼ਨਲ ਮੀਟ ਰਿਸਰਚ ਇੰਸਟੀਚਿਊਟ (ਆਈ.ਸੀ.ਏ.ਆਰ-ਐਨ.ਐੱਮ.ਆਰ.ਆਈ), ਹੈਦਰਾਬਾਦ ਦੇ ਸਹਿਯੋਗ ਨਾਲ ‘ਵੈਲਥ ਫ਼ਰਾਮ ਲਾਈਵਸਟਾਕ ਵੇਸਟ’ (ਪਸ਼ੂਧਨ ਦੀ ਰਹਿੰਦ-ਖੂੰਹਦ ਤੋਂ ਆਮਦਨ) ਵਿਸ਼ੇ ‘ਤੇ ਇਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ …

Read More »

ਖ਼ਾਲਸਾ ਯੂਨੀਵਰਸਿਟੀ ਵੱਲੋਂ ਪੌਦਾ ਲਗਾਉਣ ਦੀ ਮੁਹਿੰਮ ਆਰੰਭ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਸ ਮੁਹਿੰਮ ਤਹਿਤ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਵੱਲੋਂ ਸਕੂਲ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨਾਲ ਮਿਲ ਕੇ ‘ਵਰਸਿਟੀ ਕੈਂਪਸ ‘ਚ 200 ਦੇ ਕਰੀਬ ਬੂਟੇ ਲਗਾਏ ਗਏ।ਡਾ. ਮਹਿਲ ਸਿੰਘ ਨੇ ਕਿਹਾ ਕਿ ਜੋ ਵੀ ਵਾਤਾਵਰਣ ‘ਚ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ‘ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ …

Read More »

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਹਲਕਾ ਦੱਖਣੀ ਤੋਂ ਆਪ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਗੁਰਦਾ ਰੋਗ ਵਿਭਾਗ ਲਈ ਭੇਜੀਆਂ 48 ਡਾਇਲਸਿਸ …

Read More »

ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ‘ਤੇ ਧਾਮੀ ਵੱਲੋਂ ਦੁੱਖ ਪ੍ਰਗਟ

 ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭੁਪਿੰਦਰ ਸਿੰਘ ਅਨੰਦ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਪ੍ਰਚਾਰ ਕਾਰਜਾਂ ਵਿਚ ਵੱਡਾ ਯੋਗਦਾਨ …

Read More »

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਸਿੱਖ ਸਾਹਿਤਕਾਰ ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਨੂੰ ਦਰਸਾਉਂਦੀ ਆਪਣੀ ਪੁਸਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਰਪਣ ਕੀਤੀ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੁਸਤਕ ਦੇ ਲੇਖਕ ਰੁਪਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ …

Read More »