ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ …
Read More »Monthly Archives: August 2026
ਰੈਡ ਕਰਾਸ ਸੁਸਾਇਟੀ ਨੇ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਅਤੇ ਮਾਹਵਾਰੀ ਸਫ਼ਾਈ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਇਸਤਰੀਆਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਲੋੜਵੰਦ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੱਲਵੀ ਮਿਸ਼ਰਾ, ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਸੂਰਜੀ ਊਰਜਾ ਸਥਾਪਿਤ ਕਰਨ ‘ਤੇ ਮਿਲਿਆ ਸਨਮਾਨ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਵਾਤਾਵਰਣ ਪੱਖੀ ਅਤੇ ਸਾਫ਼-ਸੁਥਰੇ ਊਰਜੀ ਸਰੋਤਾਂ ਨੂੰ ਅਪਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਮਾਨਤਾ ਵਜੋਂ ਦਿੱਲੀ ਸਥਿਤ ਵਿਸ਼ਵ ਪੱਧਰੀ ਵਾਤਾਵਰਣ ਸੰਭਾਲ ਸੰਸਥਾ ‘ਅਰਥਡੇਅ ਡਾਟ ਓਆਰਜੀ’ ਵੱਲੋਂ ‘ਪਲੈਨੈੱਟ ਸਟਾਰਸ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਇਤਿਹਾਸਕ ਖਾਲਸਾ ਕਾਲਜ ਅਤੇ ਹੋਰਨਾਂ ਖਾਲਸਾ ਅਦਾਰਿਆਂ ਦੇ ਕੈਂਪਸਾਂ ਵਿਖੇ ਸਫਲਤਾਪੂਰਵਕ ਸੂਰਜੀ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ‘ਚ ਹਾਜ਼ਰੀ ਲਗਵਾਉਂਦਿਆਂ ਸਮੂਹ ਜਗਤ ਤੇ ਹਾਜ਼ਰ …
Read More »ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅਸ਼ੋਕ ਕੁਮਾਰ ਦਾ ਮ੍ਰਿਤਕ ਸਰੀਰ ਗਰੀਸ ਤੋਂ ਭਾਰਤ ਪਹੁੰਚਿਆ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਨਾਲ ਸਬੰਧਿਤ 55 ਸਾਲਾ ਅਸ਼ੋਕ ਕੁਮਾਰ ਪੁੱਤਰ ਪ੍ਰਕਾਸ਼ ਰਾਮ ਦਾ ਮ੍ਰਿਤਕ ਸਰੀਰ ਗਰੀਸ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਈਮੇਲ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ …
Read More »ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ ‘ਚ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ਵਿਸ਼ੇ ‘ਤੇ ਇਕ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਸਕੂਲ ਆਫ਼ ਲਾਅ ਦੇ ਡੀਨ ਪ੍ਰੋ: (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ‘ਚ ਦੇਸ਼ ਅਤੇ ਵਿਦੇਸ਼ ਦੇ ਪ੍ਰਸਿੱਧ ਕਾਨੂੰਨੀ ਮਾਹਿਰਾਂ, ਜੱਜਾਂ, ਵਕੀਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲੈ ਕੇ …
Read More »ਖ਼ਾਲਸਾ ਕਾਲਜ ਵਿਖੇ ‘ਆਸਟਰੇਲੀਆ ਜਿਵੇਂ ਮੈਂ ਵੇਖਿਆ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਪ੍ਰਵਾਸੀ ਜੀਵਨ ਨਾਲ ਜੁੜੇ ਤਜਰਬਿਆਂ, ਸੰਘਰਸ਼ਾਂ ਅਤੇ ਸਫ਼ਲਤਾਵਾਂ ਨੂੰ ਰੂਬਰੂ ਕਰਵਾਉਣ ਵਾਲੀ ਪੁਸਤਕ ‘ਆਸਟਰੇਲੀਆ ਜਿਵੇਂ ਮੈਂ ਵੇਖਿਆ’ (ਸਫ਼ਰਨਾਮਾ)’ ਨੂੰ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਵੱਲੋਂ ਲੋਕ ਅਰਪਿਤ ਕੀਤਾ ਗਿਆ।ਪੁਸਤਕ ‘ਚ ਆਸਟਰੇਲੀਆ ਦੇ ਸਮਾਜਿਕ, ਸੱਭਿਆਚਾਰਕ, ਵਿੱਦਿਅਕ ਅਤੇ ਆਰਥਿਕ ਜੀਵਨ ਦਾ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਯਥਾਰਥ ਚਿੱਤਰਣ ਕੀਤਾ ਗਿਆ ਹੈ। ਪ੍ਰਿੰ: ਡਾ. ਰੰਧਾਵਾ …
Read More »ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਸੀਵਰੇਜ਼ ਸਮੱਸਿਆ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਇੱਕ ਖੇਤਰ ਕਿਸ਼ਨਕੋਟ ਦੇ ਵਸਨੀਕਾਂ ਨੂੰ ਸੀਵਰੇਜ ਸਮੱਸਿਆ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ …
Read More »ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ‘ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ‘ਚ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ
ਅੰਬਾਲਾ/ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ …
Read More »ਉਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ‘ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, …
Read More »
Punjab Post Daily Online Newspaper & Print Media