Monday, October 19, 2026

Monthly Archives: September 2026

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ਵਿੱਚ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅਤੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਦੇ ਸਾਂਝੇ ਪ੍ਰੋਜੈਕਟ ਅਧੀਨ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਵਿਸ਼ੇਸ਼ ਵਿਦਿਆਰਥੀ ਰਮੇਸ਼ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪੈਸ਼ਲ ਓਲਪਿੰਕ ਪੂਰਬੀ ਏਸ਼ੀਆ ਬੌਲਿੰਗ ਮੁਕਾਬਲਾ 2026 ਹਾਂਗਕਾਂਗ ਵਿੱਚ ਸ਼ਾਨਦਾਰ ਜਿੱਤ ਦਰਜ਼ ਕੀਤੀ …

Read More »

ਬੀਬੀਕੇ ਡੀਏਵੀ ਕਾਲਜ ਵੂਮੈਨ ਨੇ ਰਾਸ਼ਟਰੀ ਖੇਡ ਦਿਵਸ ਮੌਕੇ ‘ਖੇਲੋ ਇੰਡੀਆ ਡਾਇਲਾਗ’ ਵਿੱਚ ਹਿੱਸਾ ਲਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ’ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸੰਬੋਧਿਤ ਕੀਤੇ ਗਏ ‘ਖੇਲੋ ਇੰਡੀਆ ਡਾਇਲਾਗ’ ਵਿੱਚ ਹਿੱਸਾ ਲਿਆ ਗਿਆ।ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਯਾਦ ਦਿਵਾਇਆ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ ਹਨ, ਸਗੋਂ ਇਹ ਸਿੱਖਿਆ, ਸ਼ਖ਼ਸ਼ੀਅਤ ਵਿਕਾਸ ਅਤੇ ਰਾਸ਼ਟਰ ਨਿਰਮਾਣ ਦਾ ਵੀ ਅਹਿਮ ਹਿੱਸਾ …

Read More »

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਤਿੰਨ ਰੋਜ਼ਾ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਪ੍ਰਤੀ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਬੂਥ ਲੈਵਲ ਅਫ਼ਸਰ ਗੁਰਮਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਲਈ ਇੱਕ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ …

Read More »

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ “ਦਾ ਆਰਟ ਆਫ ਕੈਪਚਰਿੰਗ ਸਟੋਰੀਜ” ਵਿਸ਼ੇ ’ਤੇ ਇੱਕ ਗਿਆਨਮਈ ਸੈਸ਼ਨ ਦਾ ਆਯੋਜਨ ਕੀਤਾ ਗਿਆ।ਪ੍ਰਸਿੱਧ ਸਿਨੇਮੈਟੋਗ੍ਰਾਫਰ ਅਰੁਣਦੀਪ ਤੇਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿ਼ਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਸਿਨੇਮਾ, ਸਿਨੇਮੈਟੋਗ੍ਰਾਫੀ ਅਤੇ ਵਿਜ਼ਅਲ ਸਟੋਰੀਟੈਲਿੰਗ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਅਤੇ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਹੋਇਆ ਅਗਾਜ਼

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵੱਲੋਂ ਅੰਮ੍ਰਿਤਸਰ ਹਰਿਆਵਲ ਮੰਚ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਸ਼ਾਨਦਾਰ ਅਗਾਜ਼ ਕੀਤਾ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਉਪਰਾਲੇ ਦਾ ਮਕਸਦ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ, ਹਰਿਆਵਲ ’ਚ ਵਾਧਾ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਤੇ ਸੰਭਾਲ ਪ੍ਰਤੀ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਖ਼ਾਲਸਾ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰਜਿਸਟਰਾਰ ਅਤੇ ਸਕੂਲ ਆਫ਼ ਐਜੂਕੇਸ਼ਨ ਦੇ ਡੀਨ ਡਾ. ਖੁਸ਼ਵਿੰਦਰ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਮੌਕੇ ਗਲੋਬਲ ਇੰਸੀਚਿਊਟ ਆਫ ਚਾਈਲਡਹੁਡ ਡਿਸਅਬਿਲਟੀ ਦੇ ਫਾਊਂਡਰ ਡਾਇਰੈਕਟਰ ਸ੍ਰੀਮਤੀ ਪ੍ਰੇਰਨਾ ਖੰਨਾ ਨੇ ਮੁੱਖ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ‘ਸੰਵਿਧਾਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ‘ਸੰਵਿਧਾਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਕੂਲ ਆਫ਼ ਲਾਅ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਮੌਕੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਸਾਬਕਾ ਪ੍ਰੈਕਟਿਸਿੰਗ ਵਕੀਲ ਅਤੇ ਸਮਾਜ ਸੇਵੀ ਵਿਜੈ ਸਿੰਘ ਨੇ ਮੁੱਖ ਮਹਿਮਾਨ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ …

Read More »

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦਾ ਅੱਜ ਦੇਹਾਂਤ ਹੋ ਗਿਆ।ਉਨ੍ਹਾਂ ਦੇ ਵਿਛੋੜੇ ਨਾਲ ਪੰਜਾਬੀ ਸਾਹਿਤ ਅਤੇ ਸਾਹਿਤਕ ਫ਼ੋਟੋਗ੍ਰਾਫ਼ੀ ਦੇ ਖੇਤਰ ਨੂੰ ਗਹਿਰਾ ਘਾਟਾ ਪਿਆ ਹੈ।ਉਹ ਕਵੀ ਹੋਣ ਦੇ ਨਾਲ-ਨਾਲ ਚਿੱਤਰ ਅਤੇ ਫ਼ੋਟੋਗ੍ਰਾਫ਼ੀ ਦੀ ਕਲਾ ਦੀ ਡੂੰਘੀ ਸਮਝ ਰੱਖਣ ਵਾਲੇ ਸਿਰਜਕ ਸਨ। ਇਥੋਂ ਜਾਰੀ ਮੀਡੀਆ ਬਿਆਨ ਵਿੱਚ ਕੇਂਦਰੀ …

Read More »

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 12 ਸਤੰਬਰ ( ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮੁਕਾਬਲੇ ’ਚ ਵੱਖ-ਵੱਖ ਜਮਾਤਾਂ ਦੇ ਸਮਰਪਿਤ ਧਾਰਮਿਕ ਗਿਆਨ ਪਰਖ ਮੁਕਾਬਲਾ ਕਰਵਾਇਆ ਗਿਆ।ਸਕੂਲ ਪਿ੍ਰੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਧਾਰਮਿਕ ਗਿਆਨ ਪਰਖ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰ: ਸ੍ਰੀਮਤੀ ਗਿੱਲ ਨੇ ਕਿਹਾ …

Read More »

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕਵਿਜ਼ ਸਬੰਧੀ ਵੱਧ ਤੋਂ ਵੱਧ ਨੌਜਵਾਨ ਆਪਣੇ ਨਾਮ ਰਜਿਸਟਰਡ ਕਰਵਾਉਣ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ (ਕਵਿਜ਼)-2027 ਸਬੰਧੀ ਸਰਕਾਰੀ ਆਈ.ਟੀ.ਆਈ ਰਣਜੀਤ ਐਵੇਨਿਊ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕਰਵਾਈ ਗਈ।ਜ਼ਿਲ੍ਹਾ ਯੂਥ ਅਫ਼ਸਰ ਪ੍ਰਨਵ ਵਲੋਂ ਸਮੂਹ ਮੀਡੀਆ ਪ੍ਰਤੀਨਿਧੀਆਂ ਨੂੰ  VBYLD-2027 ਕਵਿਜ਼ ਦਾ ਵੱਧ ਤੋਂ ਵੱਧ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਯੋਗ ਨੌਜਵਾਨ MyBharat ਪੋਰਟਲ ’ਤੇ ਰਜਿਸਟ੍ਰੇਸ਼ਨ …

Read More »