ਅੰਮ੍ਰਿਤਸਰ, 29 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਿਛਲੀਂ ਦਿਨੀਂ ਵਿਛੋੜਾ ਦੇ ਗਏ ਸ਼ੋ੍ਰਮਣੀ ਕਵੀ ਅਜਾਇਬ ਸਿੰਘ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ 31 ਅਕਤੂਬਰ ਸ਼ਾਮ 6.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਜਾਵੇਗਾ।ਇਹ ਨਾਟਕ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ …
Read More »Monthly Archives: October 2026
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਸਦਕਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵਿਖੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਮਰੀਜ਼ਾਂ ਦੇ ਗੋਡੇ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਇ ਵਿਖੇ ਸਜਾਏ ਜਲੌ ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਇਸ ਪਾਵਨ ਦਿਹੜੇ ’ਤੇ ਗੁਰੂ …
Read More »ਖਾਲਸਾ ਕਾਲਜ ਵੁਮੈਨ ਵਿਖੇ ‘ਵਰਮੀਕੰਪੋਸਟਿੰਗ ਇਕ ਖੇਤੀਬਾੜੀ ਕਾਰੋਬਾਰ’ ਅਤੇ ‘ਖੁੰਬਾਂ ਦੀ ਕਾਸ਼ਤ’ ’ਤੇ 2 ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਦੇ ਈਕੋ ਕਲੱਬ ਵੱਲੋਂ ਖਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ‘ਵਰਮੀਕੰਪੋਸਟਿੰਗ ਇੱਕ ਖੇਤੀਬਾੜੀ ਕਾਰੋਬਾਰ ਵਜੋਂ’ ਅਤੇ ‘ਖੁੰਬਾਂ ਦੀ ਕਾਸ਼ਤ’ ਵਿਸ਼ੇ ’ਤੇ ਦੋ ਰੋਜ਼ਾ ਸੈਮੀਨਾਰ-ਕਮ-ਵਰਕਸ਼ਾਪ ਕਰਵਾਈ ਗਈ।ਜਿਸ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਕ੍ਰਿਸ਼ੀ ਵਿਗਿਆਨ ਕੇਂਦਰ …
Read More »ਪ੍ਰਿੰਸੀਪਲ ਡਾ. ਵਰਮਾ ‘ਨਾਨਾਜੀ ਦੇਸ਼ਮੁਖ ਵੈਟਰਨਰੀ ਯੂਨੀਵਰਸਿਟੀ’ ਦੀ ਐਕਸਟੈਂਸ਼ਨ ਕੌਂਸਲ ਦੇ ਮੈਂਬਰ ਨਾਮਜ਼ਦ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿਮਘ ਖੂਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼, ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੂੰ ਨਾਨਾਜੀ ਦੇਸ਼ਮੁਖ ਵੈਟਰਨਰੀ ਸਾਇੰਸ ਯੂਨੀਵਰਸਿਟੀ, ਜਬਲਪੁਰ ਦੀ ਐਕਸਟੈਂਸ਼ਨ ਕੌਂਸਲ ਦੇ ਵਿਸ਼ੇਸ਼ ਸੱਦੇ ’ਤੇ ਸ਼ਾਮਿਲ ਹੋਣ ਵਾਲੇ ਮੈਂਬਰ ਵਜੋਂ ਦੋ ਸਾਲਾਂ (ਅਕਤੂਬਰ 2026 ਤੋਂ ਅਕਤੂਬਰ 2028 ਤੱਕ) ਲਈ ਨਾਮਜ਼ਦ ਕੀਤਾ ਗਿਆ।ਇਹ ਨਾਮਜ਼ਦਗੀ ਵੈਟਰਨਰੀ ਅਤੇ ਪਸ਼ੂ ਵਿਗਿਆਨ ਦੇ ਖੇਤਰ ’ਚ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਟੀ.ਬੀ ਮੁਕਤ ਭਾਰਤ ਅਭਿਆਨ ਰੈਲੀ ਆਯੋਜਿਤ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 9ਬੀ.ਐਨ ਦੇ ਐਨ.ਸੀ.ਸੀ ਕੈਡਿਟਾਂ ਦੁਆਰਾ ਟੀ.ਬੀ ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਕੈਡਿਟਸ ਨੇ ਭਾਸ਼ਣ, ਪੋਸਟਰ ਮੇਕਿੰਗ ਤੇ ਰੈਲੀ ਵੀ ਕੱਢੀ। ਪ੍ਰਿੰ. ਜਤਿੰਦਰ ਕੌਰ ਨੇ ਕਿਹਾ ਕਿ ਟੀ.ਬੀ ਮੁਕਤ ਭਾਰਤ ਅਭਿਆਨ …
Read More »ਡੀ.ਏ.ਵੀ ਪਬਲਿਕ ਸਕੂਲ ਦਾ ਸਾਲਾਨਾ ਸਮਾਰੋਹ ‘ਝਰੋਖਾ-ਏ-ਹਿੰਦ’
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਦੇ ਪਲੇਅਪੈਨ ਤੋਂ ਤੀਜ਼ੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਰਵੀ ਆਡੀਟੋਰੀਅਮ ਵਿਖੇ ਆਪਣਾ ਸਾਲਾਨਾ ਸਮਾਗਮ ‘ਝਰੋਖਾ-ਏ-ਹਿੰਦ’ ਪੇਸ਼ ਕੀਤਾ।ਇਹ ਸਮਾਗਮ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਨੂੰ ਸਮਰਪਿਤ ਸੀ। ‘ਝਰੋਖਾ-ਏ-ਹਿੰਦ’ ਭਾਰਤ ਦੀਆਂ ਵੱਖ-ਵੱਖ ਸੱਭਿਆਚਾਰਕ ਪਰੰਪਰਾਵਾਂ ਦੀ ਇੱਕ ਮਨਮੋਹਕ ਯਾਤਰਾ ਵਜੋਂ ਪੇਸ਼ ਕੀਤਾ ਗਿਆ।ਇਸ ਯਾਤਰਾ ਦੀ ਸ਼ੁਰੂੂਆਤ ਕਸ਼ਮੀਰ …
Read More »ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸੰਗਤਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬਤ ਸੰਗਤਾਂ ਨੂੰ ਦਿਲੋਂ ਵਧਾਈ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਮਨੁੱਖਤਾ ਨੂੰ ਕਿਰਤ ਕਮਾਈ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ …
Read More »KT:Kalã Museum Amritsar Hosts Insight Group’s Three-Day National Art Exhibition
Amritsar, October 27 (Punjab Post Bureau) – In an initiative to promote art and encourage artistic exchange KT:Kalã Museum Amritsar hosted a three-day group art exhibition of Insight Group Delhi on October 22. The exhibition brings together around 40–50 artworks by artists from across India celebrating diverse artistic styles and creative expressions. The exhibition offers art enthusiasts, collectors and visitors …
Read More »ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ ਦੇ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਕੀਤੀ ਗਈ।ਇਸ ਮੀਟਿੰਗ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਜਰਨੈਲ ਸਿੰਘ ਢੋਟ ਨੇ ਕੀਤੀ।ਮੀਟਿੰਗ ਵਿੱਚ ਵੱਖ-ਵੱਖ ਸਮਾਜਾਂ ਦੀ ਭਲਾਈ, ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਸ਼ਹਿਰ …
Read More »
Punjab Post Daily Online Newspaper & Print Media