Tuesday, November 24, 2026

Monthly Archives: October 2026

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਅੱਜ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ …

Read More »

ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ- ਐਡਵੋਕੇਟ ਧਾਮੀ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੋਣਗੇ ਕੀਰਤਨ ਦਰਬਾਰ ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਹੋਈਆਂ ਇਕੱਤਰਤਾਵਾਂ ਵਿੱਚ ਅਗਲੇ ਸਾਲ 2027 ਵਿਚ ਆ ਰਹੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਦੀ 450 ਸਾਲਾ …

Read More »

ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ- ਵਿਧਾਇਕ ਡਾ. ਗੁਪਤਾ

ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 60 ਦੀ ਗਲੀ ਸੂਰਜ ਵਾਲੀ, ਗਲੀ ਅੰਜ਼ੁਮਨ ਪਾਰਕ ਅਤੇ ਗੁਜਰਾਤੀ ਬਸਤੀ ਵਿੱਚ ਨਵੀਆਂ ਸਟਰੀਟ ਲਾਈਟਾਂ ਲਗਾਉਣ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਅਜੈ ਨੇ ਦੱਸਿਆ ਕਿ ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ …

Read More »

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿਖੇ ਵਿਸ਼ਾਲ ਸਾਈਕਲ ਰੈਲੀ 

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ  ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ ਦੀਆਂ ਹਦਾਇਤਾਂ ਤੇ ਡੀ.ਸੀ.ਪੀ ਆਪ੍ਰੇਸ਼ਨਜ਼, ਜੁਗਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਇੱਕ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ …

Read More »

ਨਗਰ ਨਿਗਮ ਵੱਲੋਂ ਜੀ.ਟੀ ਰੋਡ ਤੋਂ ਹਟਾਏ ਗਏ ਨਾਜਾਇਜ਼ ਕਬਜ਼ੇ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਤਲੀਘਰ ਚੌਕ ਤੋਂ ਖਾਲਸਾ ਕਾਲਜ ਵੱਲ ਜਾਣ ਵਾਲੀ ਸੜਕ ਦੇ ਖੱਬੇ ਪਾਸੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।ਇਸ ਸੜਕ ਦੇ ਵੱਡੇ ਹਿੱਸੇ ’ਤੇ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਕਬਜ਼ੇ ਕੀਤੇ ਹੋਏ ਸਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਗਰ ਨਿਗਮ ਦੇ ਅਸਟੇਟ …

Read More »

‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ 119 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰੱਖ ਦੇਵੀਦਾਸਪੁਰ (ਅਮਰਕੋਟ) ਵਿਖੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ 119 ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ …

Read More »

ਪਰਾਲੀ ਸਾੜਨ ਦੀ ਰੋਕਥਾਮ ਲਈ ਭਾਰਤ ਸਰਕਾਰ ਦੀ ਉੱਚ ਪੱਧਰੀ ਟੀਮ ਵੱਲੋਂ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਭਾਰਤ ਸਰਕਾਰ ਦੀ ਉੱਚ ਪੱਧਰੀ ਟੀਮ ਵੱਲੋਂ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਪਰਾਲੀ ਸਾੜਨ ਦੀਆਂ ਵਧੇਰੇ ਘਟਨਾਵਾਂ ਵਾਲੇ ਹੌਟਸਪੌਟ ਪਿੰਡਾਂ ਦਾ ਦੌਰਾ ਕੀਤਾ ਗਿਆ।ਟੀਮ ਦੀ ਅਗਵਾਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਭਾਰਤ ਸਰਕਾਰ …

Read More »

ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ. ਭਾਰਤੀ ਧਵਨ ਦੀ ਅਗਵਾਈ ਹੇਠ “ਹਰ ਸ਼ੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ਵਿੱਚ ਐਂਟੀ-ਲਾਰਵਾ ਗਤੀਵਿਧੀਆਂ, ਫੌਗਿੰਗ ਅਤੇ ਸਪਰੇਅ ਕਰਵਾਈ ਗਈ।ਇਸ ਦੇ ਨਾਲ ਹੀ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਵੀ ਕਰਵਾਈਆਂ …

Read More »

ਸਿਹਤ ਵਿਭਾਗ ਵੱਲੋਂ ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਖਲਾਈ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਨਿਰਦਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏਡਜ਼ ਜਾਗਰੂਕਤਾ ਮੁਹਿੰਮ ਸਬੰਧੀ ਜਿਲ੍ਹਾ ਪੱਧਰੀ ਸਿਖਲਾਈ ਵਰਕਸ਼ਾਪ ਦਫ਼ਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਆਯੋਜਿਤ ਕੀਤੀ ਗਈ। ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਸ਼ਮੀ ਅਤੇ ਸਹਾਇਕ ਸਿਵਲ ਸਰਜਨ ਡਾ. ਸਤਨਾਮ ਸਿੰਘ ਨੇ ਦੱਸਿਆ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵੱਲੋਂ ਫ੍ਰੈਸ਼ਰਜ਼ ਫ਼ੀਸਟਾ 2026 ਦਾ ਆਯੋਜਨ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵੱਲੋਂ ਨਵੇਂ ਵਿਦਿਆਰਥੀਆਂ ਦੇ ਬੈਚ ਦਾ ਨਿੱਘਾ ਸਵਾਗਤ ਕਰਨ ਲਈ ਉਰਵੀ ਆਡੀਟੋਰੀਅਮ ਵਿਖੇ ‘ਸ਼ੂਭ ਆਗਮਨ ਫ੍ਰੈਸ਼ਰਜ਼ ਫ਼ੀਸਟਾ’ ਦਾ ਆਯੋਜਨ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਪਸ਼ਪਿੰਦਰ ਵਾਲੀਆ ਨੇ ਕੀਤੀ।ਸੀਨੀਅਰ ਵਿਦਿਆਰਥਣਾਂ ਨੇ ਨਵੇਂ ਵਿਦਿਆਰਥੀਆਂ ਦਾ ਰੰਗਾਰੰਗ ਪੇਸ਼ਕਾਰੀਆਂ ਨਾਲ ਸਵਾਗਤ ਕੀਤਾ।ਇਸ ਦੌਰਾਨ ਸੂਫ਼ੀ, ਹਿੰਦੀ ਅਤੇ ਪੰਜਾਬੀ ਗੀਤਾਂ ਦੇ ਨਾਲ-ਨਾਲ …

Read More »