Monday, November 23, 2026

Daily Archives: November 11, 2026

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ‘ਹਵਾ ਪ੍ਰਦੂਸ਼ਣ ਦੀ ਮਨੁੱਖੀ ਕੀਮਤ’ ਵਿਸ਼ੇ `ਤੇ ਵਿਸ਼ੇਸ਼ ਵਿਚਾਰ-ਚਰਚਾ ਕਰਵਾਈ ਗਈ।ਇਸ ਵਿੱਚ ਸਿੱਖਿਆ ਸ਼ਾਸਤਰੀਆਂ, ਡਾਕਟਰਾਂ, ਜਨਤਕ ਸਿਹਤ ਮਾਹਿਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕਰਦਿਆਂ ਹਵਾ ਪ੍ਰਦੂਸ਼ਣ ਦੇ ਮਨੁੱਖੀ ਸਿਹਤ ਅਤੇ ਜੀਵਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ …

Read More »

ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅੱਚਲ ਸਾਹਿਬ (ਬਟਾਲਾ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ …

Read More »

ਭਗਵਾਨ ਵਾਲਮੀਕਿ ਜੀ ਦੇ ਪਾਵਨ ਸਰੂਪ ਦੀ ਪ੍ਰਾਣ ਪ੍ਰਤਿਸ਼ਠਾ ਅਤੇ ਮੂਰਤੀ ਸਥਾਪਨਾ ਸਬੰਧੀ ਧਾਰਮਿਕ ਸਮਾਗਮ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਜੰਡਿਆਲਾ ਗੁਰੂ ਵਿਖੇ ਸਥਿਤ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪਾਵਨ ਸਰੂਪ ਦੀ ਪ੍ਰਾਣ ਪ੍ਰਤਿਸ਼ਠਾ ਅਤੇ ਮੂਰਤੀ ਸਥਾਪਨਾ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਇਸ ਧਾਰਮਿਕ ਸਮਾਗਮ ਵਿੱਚ ਸ੍ਰੀ ਵਾਲਮੀਕਿ ਤੀਰਥ ਸ਼ਰਾਇਨ ਬੋਰਡ ਦੇ ਚੇਅਰਮੈਨ ਅਤੇ ਉੱਘੀ ਧਾਰਮਿਕ ਸ਼ਖ਼ਸੀਅਤ ਬਾਲਯੋਗੀ …

Read More »

ਪਿੰਡ ਕਿਲਾ ਜੀਵਨ ਸਿੰਘ ਵਿਖੇ ਕਮਿਊਨਿਟੀ ਬੇਸਡ ਰਿਹੈਬਿਲੀਟੇਸ਼ਨ (ਸੀ.ਬੀ.ਆਰ) ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਦੇ ਸਾਂਝੇ ਪੋ੍ਰਜੈਕਟ ਦੇ ਅਧੀਨ ਚੱਲ ਰਹੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਵੱਲੋਂ ਪਿੰਡ ਕਿਲਾ ਜੀਵਨ ਸਿੰਘ ਵਿਖੇ ਕਮਿਊਨਿਟੀ ਬੇਸਡ ਰਿਹੈਬਿਲੀਟੇਸ਼ਨ (ਸੀ.ਬੀ.ਆਰ) ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸੰਸਥਾ ਵਿੱਚ ਡੀ.ਐਡ ਸਪੈਸ਼ਲ ਐਜੂਕੇਸ਼ਨ (Heairng Impiarment) ਅਤੇ ਡੀ.ਐਡ. ਸਪੈਸ਼ਲ ਐਜੂਕੇਸ਼ਨ (Intellectual and …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਦੀਵੇ ਜਗਾ ਕੇ ਮਨਾਈ ਦੀਵਾਲੀ

ਜੰਡਿਆਲਾ ਗੁਰੂ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੀਵਾਲੀ ਦਾ ਪਵਿੱਤਰ ਤਿਉਹਾਰ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮਿਲ ਕੇ ਦੀਵੇ ਜਗਾ ਕੇ ਮਨਾਇਆ। ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਜੰਡਿਆਲਾ ਗੁਰੂ ਵਿਖੇ ਦੀਵਾ ਜਗਾਇਆ ਅਤੇ ਅਰਦਾਸ ਕੀਤੀ ਕਿ ਸਿੱਖਿਆ ਦਾ ਇਹ ਮੰਦਰ …

Read More »

ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਈ.ਟੀ.ਓ ਵਲੋਂ ਸਨਮਾਨ

ਅੰਮ੍ਰਿਤਸਰ, 10 ਨਵੰਬਰ (ਪਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਨਾਲ ਸਬੰਧਤ ਭਾਰਤੀ ਹਾਕੀ ਟੀਮ ਦੇ ਉੱਘੇ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ। ਜਰਮਨਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਪੰਜਾਬ ਦੇ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਈ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ …

Read More »

ਪਰਾਲੀ ਨੂੰ ਅੱਗ ਲਗਾਉਣ ਦੀ ਬਜ਼ਾਏ ਖੇਤ ‘ਚ ਹੀ ਸੰਭਾਲ ਕੇ ਕਣਕ ਦੀ ਬਿਜ਼ਾਈ ਕਰਨ ਕਿਸਾਨ – ਖੇਤੀਬਾੜੀ ਅਧਿਕਾਰੀ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰਜੀਤ ਸਿੰਘ ਦੁਸਾਂਝ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਨ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਖੇਤੀਬਾੜੀ ਵਿਸਥਾਰ ਅਫ਼ਸਰ ਮਨਦੀਪ ਸਿੰਘ ਖੁੱਲਰ ਦੇ ਯਤਨਾਂ ਸਦਕਾ …

Read More »