Monday, November 23, 2026

Daily Archives: November 12, 2026

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਤਿ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਇਕੱਤਰਤਾ ਹੋਈ।ਇਕੱਤਰਤਾ ’ਚ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਵੀ ਵਿਚਾਰਾਂ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਅਤੇ ਸਵੈ-ਰੋਜ਼ਗਾਰ ਕੈਂਪ 12 ਨਵੰਬਰ ਨੂੰ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜ਼ਕਾਰੀ ਅਫ਼ਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਕੀਤਾ।ਡਿਪਟੀ ਡਾਇਰੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ 12 ਨਵੰਬਰ 2026, ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ …

Read More »

ਖ਼ਾਲਸਾ ਯੂਨੀਵਰਸਿਟੀ ਵਿਖੇ ਇਕਾਗਰਤਾ ਅਤੇ ਮਨ ਦੀ ਅਵਸਥਾ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਸਕੂਲ ਆਫ ਸੋਸ਼ਲ ਸਾਇੰਸਿਜ਼ ਵੱਲੋਂ “ਇਕਾਗਰਤਾ ਅਤੇ ਮਨ ਦੀ ਅਵਸਥਾ ਦੀ ਮਹੱਤਤਾ” ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ‘ਸਾਈਕੋਮੀਟੀਓਰੋਲੋਜੀ’ ਵਿਸ਼ੇ ’ਤੇ ਅਧਾਰਿਤ ਉਕਤ ਵਰਕਸ਼ਾਪ ਅਧੀਨ ਮੌਸਮ ਦੀਆਂ ਸਥਿਤੀਆਂ ਅਤੇ ਮਨੁੱਖੀ ਵਿਹਾਰ …

Read More »

ਖ਼ਾਲਸਾ ਯੂਨੀਵਰਸਿਟੀ ਵੱਲੋਂ ‘ਟੈਲੈਂਟ ਹੰਟ-2026’ ਕਰਵਾਇਆ ਗਿਆ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੀ ਭਾਸ਼ਾ ਫ਼ੈਕਲਟੀ ਅਤੇ ਧਰਮ ਅਧਿਐਨ ਫ਼ੈਕਲਟੀ ਵੱਲੋਂ ਟੈਲੈਂਟ ਹੰਟ-2026’ ਪ੍ਰੋਗਰਾਮ ਕਰਵਾਇਆ ਗਿਆ।’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ, ਉਨ੍ਹਾਂ ਦੀਆਂ ਚੀਆਂ ਨੂੰ ਤਲਾਸ਼ਣ ਅਤੇ ਵੱਖ-ਵੱਖ ਸੱਭਿਆਚਾਰਕ ਤੇ ਸਾਹਿਤਕ ਗਤੀਵਿਧੀਆਂ ਰਾਹੀਂ ਆਤਮ-ਵਿਸ਼ਵਾਸ਼ ਪੈਦਾ ਕਰਨ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਦੀਵਾਲੀ ਸਬੰਧੀ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਦੀਵਾਲੀ ਮੇਲਾ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦਾ ਮਕਸਦ ਵਿਦਿਆਰਥਣਾਂ ਦੀ ਸਿਰਜਣਾਤਮਕ ਪ੍ਰਤਿਭਾ, ਕਲਾਤਮਕ ਯੋਗਤਾ ਅਤੇ ਹੁਨਰ ਨੂੰ ਉਭਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਇਕ ਮੰਚ ਪ੍ਰਦਾਨ ਕਰਨਾ …

Read More »

ਵਿਦਿਆਰਥੀਆਂ ਨੂੰ ਕਰੀਅਰ ਦੀ ਸਹੀ ਚੋਣ ਕਰਨ ‘ਚ ਮਦਦਗਾਰ ਸਾਬਤ ਹੋਵੇਗਾ ਪੋਰਟਲ – ਉਪ ਜਿਲ੍ਹਾ ਸਿੱਖਿਆ ਅਫ਼ਸਰ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਦੀ ਚੋਣ ਸਬੰਧੀ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਉਨ੍ਹਾਂ ਨੂੰ ਭਵਿੱਖ ਦੇ ਬਿਹਤਰ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਸ.ਸੀ.ਈ.ਆਰ.ਟੀ ਪੰਜਾਬ ਵੱਲੋਂ ਕਰੀਅਰ ਕੌਂਸਲਿੰਗ ਪੋਰਟਲ ਤਿਆਰ ਕੀਤਾ ਗਿਆ ਹੈ। ਉਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) …

Read More »

ਸਾਈਕਲ ਬਡੀਜ਼ ਨੇ ਬੀ.ਐਸ.ਐਫ ਜਵਾਨਾਂ ਨਾਲ ਸਰਹੱਦ ’ਤੇ ਦੀਵਾਲੀ ਮਨਾਈ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਅੰਮ੍ਰਿਤਸਰ ਦੀ ਸੰਸਥਾ ਸਾਈਕਲ ਬਡੀਜ਼ ਵੱਲੋਂ ਅੰਮ੍ਰਿਤਸਰ ਤੋਂ ਸਾਈਕਲਾਂ ਰਾਹੀਂ ਅਟਾਰੀ ਸਰਹੱਦ ਨੇੜੇ ਸਥਿਤ ਬੀ.ਐਸ.ਐਫ ਦੀ ਇੱਕ ਚੌਕੀ ਵਿਖੇ ਪਹੁੰਚ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਬੀ.ਐਸ.ਐਫ ਦੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਸੁਖਪਾਲ ਸਿੰਘ ਸੰਧੂ ਨੇ ਦੱਸਿਆ ਕਿ ਭਾਰਤੀ ਫੌਜ, ਬੀ.ਐਸ.ਐਫ, ਹੋਰ ਪੈਰਾ …

Read More »